Translate the blog in your language

Audio Gurbani at Spotify

Today’s Hukamnama Sahib | May 18 | 2024


 ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

ਅੱਜ ਦਾ ਹੁਕਮਨਾਮਾ ਸਾਹਿਬ | May 17 | 2024

 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Today’s Hukamnama Sahib | May 16#sriharmandersahib #hukamnamasahib


 

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।


BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

ਸੰਗਰਾਂਦ ਦਾ ਹੁਕਮਨਾਮਾ ਸਾਹਿਬ



ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ 

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||

Today's Hukamnama Sahib | May 14 | 2024 #sriharmandersahib #hukamnamasahib

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

May 13 | 2024 | Hukamnama Sahib


ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।

ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।

ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।

ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।

ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।

ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।

ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

Shalok third mahal

O Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.

Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.

O Nanak! The Guru's word is the means to show the effect of Maya, and this word is found in the Guru's head. 2.

(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.

Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty (with vices). O Nanak! Aha-) The knower of all hearts, the friend of all, the omnipresent Lord abides by His servant's side.

Hey brother! Seeing spiritual food from the Guru's door, all the people came to the Guru's feet. The Guru removed the ego from everyone's mind. 10.

May 12 | 2024 | Hukamnama Sahib#hukamnamasahib #punjabi #sriharmandersahib

ਗੋਂਡ ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾ...


ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥


ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ੧।ਰਹਾਉ।

(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।

ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ। (ਇਸ ਨੂੰ ਵੇਖ ਵੇਖ ਕੇਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।

(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।

ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||


Today's Hukamnama Sahib #sriharmandersahib #hukamnamasahib


 The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Today's Hukamnama Sahib #sriharmandersahib #hukamnamasahib


 

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ #srigu...

 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂਤੂੰ ਅਪਹੁੰਚ ਹੈਂਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।


DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||


RAAMKALEE, FIRST MEHL:You calculate the auspicious days, but you do no...

RAAMKALEE,  FIRST MEHL:

You calculate the auspicious days, but  you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command.  || 1 ||   Do not tell lies, O Pandit; O religious scholar, speak the Truth. When egotism is eradicated through the Word of the Shabad, then one finds His home.  || 1 ||  Pause  ||   Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes.  || 2 ||   You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord.  || 3 ||   You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands.  || 4 ||   Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions.  || 5 ||   If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad.  || 6 ||   Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable.  || 7 ||   One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord.  || 8 ||   Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True.  || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ 


ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ। 

ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1। 

(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2। 

(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3। 

(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4। 

ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5। 

ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। 

(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6। 

ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7। 

ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8। 

(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।

 RAAMKALEE,  FIRST MEHL:

You calculate the auspicious days, but  you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command.  || 1 ||   Do not tell lies, O Pandit; O religious scholar, speak the Truth. When egotism is eradicated through the Word of the Shabad, then one finds His home.  || 1 ||  Pause  ||   Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes.  || 2 ||   You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord.  || 3 ||   You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands.  || 4 ||   Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions.  || 5 ||   If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad.  || 6 ||   Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable.  || 7 ||   One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord.  || 8 ||   Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True.  || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ 


ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ। 

ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1। 

(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2। 

(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3। 

(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4। 

ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5। 

ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। 

(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6। 

ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7। 

ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8। 

(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ...

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||