ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦। SORAT’H, FIFTH MEHL: |
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || |
Tribune International
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
When it was pleasing to the Perfect True Guru, then I chanted the Naam, ...
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।
(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।
ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।
ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।
SORAT�H, FIFTH MEHL: |
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 || |
In this world, I have not found any true friend. The whole world is atta...
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।
ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।
SORAT’H, NINTH MEHL: |
In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || |
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅ...
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। SORAT’H, FIFTH MEHL: |
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 || |