ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।SHALOK, THIRD MEHL:Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||
Tribune International
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥
ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।
ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।
SORAT’H, THIRD MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।
ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,
ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।
ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।
ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।
ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।
ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ।(ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂਸਕਦਾ।
(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।
ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।
ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।
ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ।ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂਦੇ ਦਿੱਤੇ ਗਿਆਨ ਵਾਲੀ ਹੋ ਗਈ।
ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।
RAAG SOOHEE, CHHANT, FIRST MEHL, FIRST HOUSE: