ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥
ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧।
ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥
ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ। ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ। ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ।
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?।੨।
ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥
ਅਰਥ: (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ।
ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ।੩।
ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਰਹਿੰਦਾ) ਹੈ। (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ। ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਨੂੰ ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ ਰਹਿੰਦਾ ਹੈ।੪।੩।
Wadahans, Third Mehl:
Those who are separated from their Beloved Husband Lord weep and wail, but my True Husband Lord is always with me.
Those who know that they must depart, serve the True Guru, and dwell upon the Naam, the Name of the Lord.
They dwell constantly upon the Naam, and the True Guru is with them; they serve the True Guru, and so obtain peace.
Through the Shabad, they kill death, and enshrine the True Lord within their hearts; they shall not have to come and go again.
True is the Lord and Master, and True is His Name; bestowing His Gracious Glance, one is enraptured.
Those who are separated from their Beloved Husband Lord weep and wail, but my True Husband Lord is always with me. ||1||
God, my Lord and Master, is the highest of all; how can I meet my Dear Beloved?
When the True Guru united me, then I was naturally united with my Husband Lord, and now, I keep Him clasped to my heart
I constantly, lovingly cherish my Beloved within my heart; through the True Guru, I see my Beloved.
The cloak of Maya's love is false; wearing it, one slips and loses his footing.
That cloak is true, which is dyed in the color of the Love of my Beloved; wearing it, my inner thirst is quenched.
God, my Lord and Master, is the highest of all; how can I meet my Dear Beloved?
I have realized my True Lord God, while the other worthless ones have gone astray.
I dwell constantly upon my Beloved Husband Lord, and reflect upon the True Word of the Shabad.
The bride reflects upon the True Shabad, and is imbued with His Love; she meets with the True Guru, and finds her Beloved.
Deep within, she is imbued with His Love, and intoxicated with delight; her enemies and sufferings are all taken away.
Surrender body and soul to your Guru, and then you shall become happy; your thirst and pain shall be taken away.
I have realized my True Lord God, while the other worthless ones have gone astray. ||3||
The True Lord Himself created the world; without the Guru, there is only pitch darkness.
He Himself unites, and causes us to unite with Him; He Himself blesses us with His Love.
He Himself blesses us with His Love, and deals in celestial peace; the life of the Gurmukh is reformed.
Blessed is his coming into the world; he banishes his self-conceit, and is acclaimed as true in the Court of the True Lord.
The light of the jewel of spiritual wisdom shines within his heart, O Nanak, and he loves the Naam, the Name of the Lord.
The True Lord Himself created the world; without the Guru, there is only pitch darkness. ||4||3||