Hukamnama Sahib Oct 06,2021

 ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

ਅਰਥ: (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।੧।ਰਹਾਉ।

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ੧।

ਹੇ ਪ੍ਰਭੂ! ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ੨।

ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩।

ਜਦੋਂ (ਸਰੀਰ ਵਿਚੋਂਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪।

(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?੫।

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬।

ਪਰਮਾਤਮਾ ਦਾ ਨਾਮ (ਹੀਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ। ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭।

ਹੇ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪।

Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. || 7 || Night and day, enshrine the Lord’s Name within your mind. Please unite Nanak in Union, O Lord, if it is pleasing to Your Will. || 8 || 2 || 4 ||

Audio Gurbani at Spotify