Sangrand Hukamnama Sahib

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ 

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

Audio Gurbani at Spotify