December 10,2021 Hukamnama Sahib

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧।

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨।

ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩।

ਹੇ ਨਾਨਕ! ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨਪ੍ਰਾਪਤ ਕਰਦਾ ਹੈ।੪।੬।

O brother! The perfect Guru is met with great luck, and, by the grace of the Guru, one can meditate on God.


O brother! Only in the Sangat of Guru can the spiritual life giving Har Naam Jal be drunk.


O brother! The words of praise of God are (as it were) gems, jewels, pearls, red. By meditating on the Lord's Name, one ever rejoices.


O brother! Wherever I look, the Guru's Sanctuary (is a place where) the mind can be purified by singing songs of praise to God.


O Nanak! Say-) My Lord-Master (then) dwells in every body (but the man on whom that) Lord is pleased (he) obtains (his) Naam (-Simran).

Audio Gurbani at Spotify