Hukamnama Sahib Dec 05,2021

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ 

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

O brother! I have found such a friend Lord, who does not leave me, abides with me forever, meeting the Guru, I keep on singing His praises at all times.


O brother! The one who captivates my mind, I have found the Lord, the giver of all comforts, he leaves me nowhere else, Cannot equal even one hair of the Lord.


O Nanak! Say, in the Hirda-ghar of the creature in which the Lord abides forever, he always enjoys the spiritual bliss, in his Hirda-ghar the fortune awakens, in his Hirda there is a song of slow and slow joy, He gets glory at the Lord's door.

Audio Gurbani at Spotify