Hukamnama Sahib Dec 08,2021

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।

ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।

ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ੪।੧੯।੪੯।

O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।


O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.


O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).


O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.


O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

Audio Gurbani at Spotify