ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥ ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥ ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥ ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥ ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥
ਮਾਲਕ-ਪ੍ਰਭੂ ਕਮਜ਼ੋਰਾਂ ਦਾ ਸਹਾਰਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ।1। ਰਹਾਉ।
ਜਿਸ ਮਨੁੱਖ ਨੂੰ (ਕੋਈ) ਭਾਰੀ ਬਿਪਤਾ ਆ ਪਏ (ਜਿਸ ਤੋਂ ਬਚਣ ਲਈ) ਕੋਈ ਮਨੁੱਖ ਉਸ ਨੂੰ ਸਹਾਰਾ ਨਾਹ ਦੇਵੇ, ਵੈਰੀ ਉਸ ਦੇ ਮਾਰੂ ਬਣ ਜਾਣ, ਉਸ ਦੇ ਸਾਕ-ਸਨਬੰਧੀ ਉਸ ਤੋਂ ਪਰੇ ਦੌੜ ਜਾਣ, ਉਸ ਦਾ ਹਰੇਕ ਕਿਸਮ ਦਾ ਆਸਰਾ ਖ਼ਤਮ ਹੋ ਜਾਏ, ਹਰੇਕ ਤਰ੍ਹਾਂ ਦਾ ਸਹਾਰਾ ਮੁੱਕ ਜਾਏ, ਜੇ ਉਸ (ਬਿਪਤਾ-ਮਾਰੇ) ਮਨੁੱਖ ਦੇ ਹਿਰਦੇ ਵਿਚ ਪਰਮਾਤਮਾ (ਯਾਦ) ਆ ਜਾਏ, ਤਾ ਉਸ ਦਾ ਵਾਲ ਭੀ ਵਿੰਗਾ ਨਹੀਂ ਹੁੰਦਾ।1।
ਜੇ ਕੋਈ ਮਨੁੱਖ (ਅਜੇਹਾ) ਕਮਜ਼ੋਰ ਹੋ ਜਾਏ (ਕਿ) ਭੁੱਖ ਨੰਗ ਦਾ ਦੁੱਖ (ਉਸ ਨੂੰ ਹਰ ਵੇਲੇ ਖਾਂਦਾ ਰਹੇ) , ਜੇ ਉਸ ਦੇ ਪੱਲੇ ਪੈਸਾ ਨਾਹ ਹੋਵੇ, ਕੋਈ ਮਨੁੱਖ ਉਸ ਨੂੰ ਹੌਸਲਾ ਨਾ ਦੇਵੇ; ਕੋਈ ਮਨੁੱਖ ਉਸ ਦੀ ਲੋੜ-ਗ਼ਰਜ਼ ਪੂਰੀ ਨਾਹ ਕਰੇ, ਉਸ ਪਾਸੋਂ ਆਪਣਾ ਕੋਈ ਕੰਮ ਸਿਰੇ ਨਾਹ ਚੜ੍ਹ ਸਕੇ (ਅਜੇਹੀ ਦੁਰਦਸ਼ਾ ਵਿਚ ਹੁੰਦਿਆਂ ਭੀ) ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਸ ਦਾ ਅਟੱਲ ਰਾਜ ਬਣ ਜਾਂਦਾ ਹੈ (ਭਾਵ, ਉਸ ਦੀ ਆਤਮਕ ਅਵਸਥਾ ਅਜੇਹੇ ਬਾਦਸ਼ਾਹਾਂ ਵਾਲੀ ਹੋ ਜਾਂਦੀ ਹੈ ਜਿਨ੍ਹਾਂ ਦਾ ਰਾਜ ਕਦੇ ਨਾਹ ਡੋਲੇ) ।2।
ਜਿਸ ਮਨੁੱਖ ਨੂੰ ਹਰ ਵੇਲੇ ਬੜੀ ਚਿੰਤਾ ਬਣੀ ਰਹੇ, ਜਿਸ ਦੇ ਸਰੀਰ ਨੂੰ (ਕੋਈ ਨ ਕੋਈ) ਰੋਗ ਗ੍ਰਸੀ ਰੱਖੇ, ਜੇਹੜਾ ਗ੍ਰਿਹਸਤ (ਦੇ ਜੰਜਾਲ) ਵਿਚ ਪਰਵਾਰ (ਦੇ ਜੰਜਾਲ) ਵਿਚ (ਸਦਾ) ਫਸਿਆ ਰਹੇ, ਜਿਸ ਨੂੰ ਕਦੇ ਕੋਈ ਖ਼ੁਸ਼ੀ ਹੈ ਤੇ ਕਦੇ ਕੋਈ ਗ਼ਮ ਘੇਰੀ ਰਖਦਾ ਹੈ, ਜੇਹੜਾ ਮਨੁੱਖ ਸਾਰੀ ਧਰਤੀ ਉੱਤੇ ਇਸ ਤਰ੍ਹਾਂ ਭਟਕਦਾ ਫਿਰਦਾ ਹੈ ਕਿ ਉਸ ਨੂੰ ਘੜੀ ਭਰ ਬਹਿਣਾ ਭੀ ਨਸੀਬ ਨਹੀਂ ਹੁੰਦਾ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿੱਚ ਆ ਵੱਸੇ, ਤਾਂ ਉਸ ਦਾ ਤਨ ਸ਼ਾਂਤ ਹੋ ਜਾਂਦਾ ਹੈ ਉਸ ਦਾ ਮਨ (ਸੰਤੋਖ ਨਾਲ) ਠੰਢਾ-ਠਾਰ ਹੋ ਜਾਂਦਾ ਹੈ।3।
ਜੇ ਕਿਸੇ ਮਨੁੱਖ ਨੂੰ ਕਾਮ ਨੇ ਕ੍ਰੋਧ ਨੇ ਮੋਹ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੋਵੇ, ਜੇ ਉਸ ਸ਼ੂਮ ਦਾ ਪਿਆਰ (ਸਦਾ) ਲੋਭ ਵਿਚ ਹੀ ਹੋਵੇ, ਜੇ ਉਸ ਨੇ (ਉਹਨਾਂ ਵਿਕਾਰਾਂ ਦੇ ਵੱਸ ਹੋ ਕੇ) ਚਾਰੇ ਹੀ ਉੱਘੇ ਪਾਪ-ਅਪਰਾਧ ਕੀਤੇ ਹੋਏ ਹੋਣ, ਜੇ ਉਹ ਅਜੇਹਾ ਭੈੜਾ ਹੋ ਗਿਆ ਹੋਵੇ ਕਿ ਉਸ ਦਾ ਮਾਰ ਦੇਣਾ ਹੀ ਚੰਗਾ ਹੋਵੇ, ਜੇ ਉਸ ਨੇ ਕਦੇ ਭੀ ਕੋਈ ਧਰਮ-ਪੁਸਤਕ ਕੋਈ ਧਰਮ-ਗੀਤ ਕੋਈ ਧਾਰਮਿਕ ਕਵਿਤਾ ਸੁਣੀ ਨਾਹ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਹ ਅੱਖ ਦੇ ਫੋਰ ਜਿਤਨੇ ਜਿਤਨੇ ਸਮੇ ਲਈ ਹੀ ਪ੍ਰਭੂ ਦਾ ਸਿਮਰਨ ਕਰ ਕੇ (ਇਹਨਾਂ ਸਾਰੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।4।
The Lord-Master is the support of the weak, He is neither born nor dies, He is ever abiding. (O brother!) Join in the Guru's word and form deep communion with that ever abiding Lord.1. Get rid of The man to whom (any) great calamity has befallen (to avoid) no man to support him, the enemy to become his killer, his relatives to run away from him, his every kind of support is gone. Let every kind of support be exhausted, if God (remembrance) comes in the Hirda of that (distressed) human being, then not even his hair is crooked.1.
If a human being (so) becomes weak (that) the pain of hunger (eating him all the time), if he does not have money, no human being should encourage him; If a human being does not fulfill his needs, does not accomplish any of his tasks (even in such a predicament) if God comes to dwell in his mind, then it becomes his unshakable kingdom (ie, his spiritual state). The state becomes like that of kings whose kingdom never wavers) .2.
A person who is always very anxious, whose body (some or the other) is afflicted with disease, who is (always) stuck in the family (quarrel), who (sometimes) has some happiness and sometimes Someone is surrounded by sorrow, a human being who wander ses all over the earth in such a way that he does not even get the chance to flow for an hour, but if God dwells in his mind, his body becomes calm his mind (contentment) With) cools down.3. If a human being is possessed by lust, anger, attachment, if the love of that lust is (always) in greed, if he (having overcome those vices) has committed all the four major sins. If he had become so bad that it would have been better to kill him, if he had never heard a scripture or a religious song or a religious poem, but if God had entered his mind, that eye By meditating on the Lord for as long as the four of them cross over (the ocean of all these vices).
ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥ ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥ ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥ ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥
ਜੇ ਕੋਈ ਮਨੁੱਖ ਚਾਰੇ ਵੇਦ ਸਾਰੇ ਸ਼ਾਸਤ੍ਰ ਤੇ ਸਾਰੀਆਂ ਸਿਮ੍ਰਿਤੀਆਂ ਨੂੰ ਮੂੰਹ-ਜ਼ਬਾਨੀ (ਉਚਾਰ ਕੇ) ਵਿਚਾਰ ਸਕਦਾ ਹੋਵੇ, ਜੇ ਉਹ ਵੱਡੇ ਵੱਡੇ ਤਪੀਆਂ ਤੇ ਜੋਗੀਆਂ ਵਾਂਗ (ਹਰੇਕ) ਤੀਰਥ ਉਤੇ ਜਾਂਦਾ ਹੋਵੇ, ਜੇ ਉਹ (ਤੀਰਥਾਂ ਉਤੇ) ਇਸ਼ਨਾਨ ਕਰ ਕੇ (ਦੇਵੀ ਦੇਵਤਿਆਂ ਦੀ) ਪੂਜਾ ਕਰਦਾ ਹੋਵੇ ਤੇ (ਮੰਨੇ-ਪਰਮੰਨੇ) ਛੇ (ਧਾਰਮਿਕ) ਕੰਮਾਂ ਨਾਲੋਂ ਦੂਣੇ (ਧਾਰਮਿਕ ਕਰਮ ਨਿੱਤ) ਕਰਦਾ ਹੋਵੇ; ਪਰ ਜੇ ਪਰਮਾਤਮਾ (ਦੇ ਚਰਨਾਂ) ਦਾ ਪਿਆਰ (ਉਸ ਦੇ ਅੰਦਰ) ਨਹੀਂ ਹੈ, ਤਾਂ ਉਹ ਜ਼ਰੂਰ ਨਰਕ ਵਿਚ ਹੀ ਜਾਂਦਾ ਹੈ।5।
ਜੇ ਕਿਸੇ ਮਨੁੱਖ ਨੂੰ (ਮੁਲਕਾਂ ਦੇ) ਰਾਜ ਮਿਲੇ ਹੋਏ ਹੋਣ, ਬੇਅੰਤ ਜ਼ਮੀਨਾਂ ਦੀ ਮਾਲਕੀ ਮਿਲੀ ਹੋਵੇ, ਜੇ (ਉਸ ਦੀਆਂ ਹਰ ਥਾਂ) ਸਰਦਾਰੀਆਂ ਬਣੀਆਂ ਹੋਈਆਂ ਹੋਣ, ਦੁਨੀਆ ਦੇ ਅਨੇਕਾਂ ਪਦਾਰਥਾਂ ਦੇ ਭੋਗ ਭੋਗਦਾ ਹੋਵੇ, ਜੇ ਉਸ ਦੇ ਪਾਸ ਸੋਹਣੇ ਸੁੰਦਰ ਬਾਗ਼ ਹੋਣ, ਜੇ (ਇਹਨਾਂ ਸਾਰੇ ਪਦਾਰਥਾਂ ਦੀ ਮਲਕੀਅਤ ਦੇ ਕਾਰਨ ਉਸ) ਅਹੰਕਾਰੀ (ਹੋਏ) ਦਾ ਹੁਕਮ ਹਰ ਕੋਈ ਮੰਨਦਾ ਹੋਵੇ, ਜੇ ਉਹ ਦੁਨੀਆ ਦੇ ਕਈ ਕਿਸਮਾਂ ਦੇ ਰੰਗ-ਤਮਾਸ਼ਿਆਂ ਵਿਚ ਚਾ-ਮਲਾਰ ਵਿਚ ਰੁੱਝਾ ਰਹਿੰਦਾ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਾਹ ਆਇਆ ਹੋਵੇ ਤਾਂ ਉਸ ਨੂੰ ਸੱਪ ਦੀ ਜੂਨ ਵਿਚ ਗਿਆ ਸਮਝੋ।6।
ਜੇ ਕੋਈ ਮਨੁੱਖ ਬੜੇ ਧਨ ਵਾਲਾ ਹੋਵੇ, ਚੰਗੀ ਰਹਿਣੀ-ਬਹਿਣੀ ਵਾਲਾ ਹੋਵੇ, ਸੋਭਾ ਵਾਲਾ ਹੋਵੇ ਤੇ ਸਾਫ਼ ਸੁਥਰੀ ਜੀਵਨ-ਮਰਯਾਦਾ ਵਾਲਾ ਹੋਵੇ, ਜੇ ਉਸ ਦਾ ਆਪਣੇ ਮਾਂ ਪਿਉ ਪੁੱਤਰਾਂ ਭਰਾਵਾਂ ਤੇ ਸੱਜਣਾਂ-ਮਿੱਤਰਾਂ ਨਾਲ ਪ੍ਰੇਮ ਹੋਵੇ, ਜੇ ਤਰਕਸ਼ ਬੰਨ੍ਹਣ ਵਾਲੇ ਜੋਧਿਆਂ ਦੇ ਲਸ਼ਕਰ ਉਸ ਨੂੰ ਸਲਾਮਾਂ ਕਰਦੇ ਹੋਣ, ਸਾਰੀ ਸ੍ਰਿਸ਼ਟੀ ਹੀ ਉਸ ਨੂੰ 'ਜੀ ਜੀ' ਆਖਦੀ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਨਹੀਂ ਵੱਸਦਾ ਤਾਂ ਉਹ (ਆਖ਼ਰ) ਲਿਜਾ ਕੇ ਨਰਕ ਵਿਚ ਪਾਇਆ ਜਾਂਦਾ ਹੈ।7।
ਜੇ ਕਿਸੇ ਮਨੁੱਖ ਦੇ ਸਰੀਰ ਨੂੰ ਕਦੇ ਕੋਈ ਰੋਗ ਨਾਹ ਲੱਗਾ ਹੋਵੇ, ਕੋਈ ਕਿਸੇ ਤਰ੍ਹਾਂ ਦੀ ਤਕਲਫ਼ਿ ਨਾਹ ਆਈ ਹੋਵੇ, ਕਿਸੇ ਤਰ੍ਹਾਂ ਦਾ ਕੋਈ ਚਿੰਤਾ-ਫ਼ਿਕਰ ਉਸ ਨੂੰ ਨਾਹ ਹੋਵੇ, ਜੇ ਉਸ ਨੂੰ ਕਦੇ ਮੌਤ (ਦਾ ਫ਼ਿਕਰ) ਚੇਤੇ ਨਾਹ ਆਇਆ ਹੋਵੇ, ਜੇ ਉਹ ਦਿਨ ਰਾਤ ਦੁਨੀਆ ਦੇ ਭੋਗ ਭੋਗਦਾ ਰਹਿੰਦਾ ਹੋਵੇ, ਜੇ ਉਸ ਨੇ ਦੁਨੀਆ ਦੀ ਹਰੇਕ ਚੀਜ਼ ਨੂੰ ਆਪਣੀ ਬਣਾ ਲਿਆ ਹੋਵੇ, ਕਦੇ ਉਸ ਦੇ ਚਿਤ ਵਿਚ (ਆਪਣੀ ਮਲਕੀਅਤ ਬਾਰੇ) ਕੋਈ ਸ਼ੰਕਾ ਨਾਹ ਉਠਿਆ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਹੀਂ ਆਇਆ ਤਾਂ ਉਹ ਅੰਤ ਜਮਰਾਜ ਦੇ ਦੂਤਾਂ ਦੇ ਵੱਸ ਪੈਂਦਾ ਹੈ।8।
ਜਿਸ (ਵਡ-ਭਾਗੀ) ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਸਤ ਸੰਗ ਪ੍ਰਪਤ ਹੁੰਦਾ ਹੈ (ਤੇ ਇਹ ਇਕ ਕੁਦਰਤੀ ਨਿਯਮ ਹੈ ਕਿ) ਜਿਉਂ ਜਿਉਂ ਉਹ (ਸਤ ਸੰਗ ਵਿਚ ਬੈਠਣਾ) ਵਧਾਇਆ ਜਾਂਦਾ ਹੈ ਤਿਉਂ ਤਿਉਂ ਪਰਮਾਤਮਾ ਨਾਲ ਪਿਆਰ (ਭੀ ਵਧਦਾ ਜਾਂਦਾ ਹੈ) । (ਪਰ ਦੁਨੀਆ ਦਾ ਮੋਹ ਤੇ ਪ੍ਰਭੂ-ਚਰਨਾਂ ਦਾ ਪਿਆਰ ਇਹਨਾਂ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੈ (ਕਿਸੇ ਨੂੰ ਮਾਇਆ ਦੇ ਮੋਹ ਵਿਚ ਪਾਈ ਰੱਖਦਾ ਹੈ, ਕਿਸੇ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਪ੍ਰਭੂ ਤੋਂ ਬਿਨਾ ਜੀਵਾਂ ਵਸਤੇ) ਕੋਈ ਹੋਰ ਦੂਜਾ ਸਹਾਰਾ ਨਹੀਂ ਹੈ।
ਹੇ ਨਾਨਕ! (ਜਦੋਂ ਪ੍ਰਭੂ ਦੀ ਮਿਹਰ ਹੋਵੇ, ਤਾਂ ਉਹ ਗੁਰੂ ਮਿਲਾਂਦਾ ਹੈ, ਤੇ) ਗੁਰੂ ਦੇ ਪ੍ਰਸੰਨ ਹੋਇਆਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।9।1। 26।
If a person can recite all the four Vedas, all the Shastras and all the Simritis orally, if he goes to (every) Tirath like the great Tapis and Jogis, if he bathes (at the Tiraths) Worships and does (religious deeds daily) more than six (religious) deeds; But if the love of God (at His feet) is not (within him), then he must go to hell. If a human being has got the kingdoms of (countries), has got ownership of infinite lands, if (his everywhere) chiefs have been made, if he enjoys the pleasures of many things of the world, if he has beautiful gardens, If (because of the possession of all these things) everyone obeys the order of the arrogant (being), if he is engaged in various spectacles of the world, but if God is never in his mind. If he has come, think of him as a snake in June.
If a man is rich, well-mannered, well-mannered, and has a clean life-style, if he loves his parents, his sons, his brothers, and his comrades-in-arms, Greetings to him, the whole creation may call him 'Ji Ji', but if God does not dwell in his mind then he is (finally) taken away and put in hell.
if a person's body has never been afflicted with any disease, if he has not been afflicted with any kind of pain, if he has never been afflicted with any kind of anxiety, if he has never remembered death, if he Day and night he enjoys the pleasures of the world, if he has made everything in the world his own, no doubt has ever arisen in his mind (about his property), but if God never came into his mind then he The end comes under the control of Jamraj's angels.
The (most fortunate) human being on whom God has mercy receives Sat Sang (and it is a natural law that) as he (sitting in Sat Sang) increases his love for God (also increases) Is). (But the love of the world and the love of the Lord's feet are these) The Lord of both sides is God Himself There is no support.
O Nanak! (When the Lord is gracious, he meets the Guru, and) the Guru's pleased, ever-abiding Lord's Name is obtained.9.1. 26.