ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।
ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
ਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।
ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਨੂੰ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।
ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।
ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।
ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।
SHALOK, THIRD MEHL: |
O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his days are numbered, and death is approaching. The True Name does not seem sweet to him — the Name by which the nine treasures are obtained. But if he remains dead while yet alive, then by so dying, he truly lives; thus, he attains liberation. But if he is not blessed with such pre-destined karma, then without this karma, what can he obtain? Meditate on the Word of the Guru’s Shabad, you fool; through the Shabad, you shall obtain salvation and wisdom. O Nanak, he alone finds the True Guru, who eradicates self-conceit from within. || 2 || PAUREE: One whose consciousness is filled with my Lord and Master — why should he feel anxious about anything? The Lord is the Giver of peace, the Lord of all things; why would we turn our faces away from His meditation, for a moment, even for an instant? One who meditates on the Lord obtains all pleasures and comforts; let’s go, each and every day, to sit in the Society of the Saints. All the pain, hunger and disease of the Lord’s servant are eradicated; the bonds of all the humble beings are torn away. By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. || 4 || |