ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥
ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ।੧।
ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥
ਅਰਥ: ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ। ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ। ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ-ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨।
ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥
ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ। ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ। ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩।
ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥
ਅਰਥ: (ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ।
ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ।
ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩।
O original Lord of the world! O Lord of all powers! Protect the whole world by giving your hand. O Lord of all powers! O Lord who can help the sheltered! O treasures of grace! O benefactor! I am sacrificed by Thy servants who have entered into union with Thee. O Lord! No color of yours, no sign of you can be told, your form is beyond description. Nanak entreats, O Lord! O origin of the world! O Lord of all powers! Listen to my request.l1l
O Lord! All these creatures of the world are Thine, Thou art the creator of them, Thou art the savior of all beings from sorrows, calamities and delusions. O you who have mercy on religions! Thou savest (all beings) delusions, sorrows and troubles in a single moment. O Gopal! Thou art the mother, father, master and gentleman (of all beings), the whole world is Thine children. O Lord! The creature who comes to Thy shelter acquires the treasures of virtues (from Thy door), he is neither born again nor dies.
O Lord! Thy servant Nanak entreats: All the creatures of the world are Thine, Thou art the Creator of all.l2l
O brother! One should meditate on God all the time (at all times). O brother, one should meditate on God, (having meditated) the mind-desire is acquired, all the fears of Jamraj are also dispelled. O brother! The man who went to the Sadh Sangat and praised Gobind, his (every) hope was fulfilled. O brother! Ahankaar, Moh, removes all the vices and enters into the mind of God. Nanak entreats, O brother! One should always meditate on God day and night.l3l
(O brother! In the Hirda of the human being) the bells of praise of God are always ringing, (in the Hirda of the human being the effect of praise is predominant) he sees God residing in every body.
O brother! God is always manifestly dwelling in every body, but (with the help of some clever wisdom) He cannot be reached, He has no access to human senses, He is the highest. O brother! God has infinite qualities, nothing can be said about His form, no human being can reach the end of His qualities.
O brother! God Himself creates everything, He Himself follows, all living beings He has created. Nanak prays that devotion to God in the name of God is a joy to be reckoned with.l4l3l