ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 

 (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।


SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

Audio Gurbani at Spotify