ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥


ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Audio Gurbani at Spotify