ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 

ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।

(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।

(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।

ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ। (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ।

(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ।੪।

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

ਅਰਥ: ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ। ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ।੫।

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

ਅਰਥ: ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ

ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

ਅਰਥ: ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ। (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ

(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ) , ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ

ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ 

ਅਰਥ: ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ

ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ


ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫ 

ਅਰਥ: ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ। ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ

ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ

ਹੇ ਨਾਨਕ! ਆਖ-) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇਨੂੰ ਨਹੀਂ ਛੱਡਦਾ। (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ) , ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ

SOOHEE, FIRST MEHL:

My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 || One who finds the Guru’s Mansion within the home of his own being, merges in the All-pervading Lord. The sevadar performs selfless service when he is pleased, and confirmed in the True Word of the Shabad. Confirmed in the Shabad, with her being softened by devotion, the bride dwells in the Mansion of the Lord’s Presence, deep within her being. The Creator Himself creates; God Himself, in the end, is endless. Through the Word of the Guru’s Shabad, the mortal is united, and then embellished; the unstruck melody of the sound current resounds. One who finds the Guru’s Mansion within the home of his own being, merges in the All-pervading Lord. || 8 || Why praise that which is created? Praise instead the One who created it and watches over it. His value cannot be estimated, no matter how much one may wish. He alone can estimate the Lord’s value, whom the Lord Himself causes to know. He is not mistaken; He does not make mistakes. He alone celebrates victory, who is pleasing to You, through the Invaluable Word of the Guru’s Shabad. I am lowly and abject — I offer my prayer; may I never forsake the True Name, O Sibling of Destiny. O Nanak, the One who created the creation, watches over it; He alone bestows understanding. || 9 || 2 || 5 ||

Audio Gurbani at Spotify