NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||