ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
Those who love the Guru meet the companions of the True Sangha; those who meet the companions of the True Sangha remember the Beloved Lord because their mind remains attached to true love; by the blessings of the boundless word of the True Guru, their mind naturally becomes attached to the Lord; such companions of the True Sangha (once) met do not separate again, because the Creator Himself has united them.
The separated ones do not even have the confidence of seeing the Lord, because they never contemplate the word of the Guru. But, what further separation has befallen those whose minds are always attached to Maya, who are separated (from the Lord)? (That is, because they remain trapped in Maya, they do not feel any separation from God).
A person who follows his own mind can only have friendship for a short period of two or four days. It does not take long for this friendship to break. (Even so) only evil things come out of this friendship. O Nanak! One should not associate with those people whose hearts do not have the fear of God, who never find love in the Name of God. 1.
ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ।
ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।
ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।