Essence of True Devotion and the True Guru
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥
Here is a concise English summary of the Gurbani verses (Shalok and Pauree by Guru Amar Das Ji, Third Mehl):
1. The Blessings of True Guru's Service (Shalok 1)
- The Ultimate Peace: Serving the True Guru brings the highest peace, worldly honor, and spiritual liberation (salvation) in the Court of the Lord.
- The True Lifestyle: True devotion involves adopting truth in actions, wrapping oneself in the dress of the True Name, and loving the Divine.
- Grace: True service is only performed by those upon whom the Creator bestows His Grace.
2. The Pitfalls of False Pursuits / Worldly Attachment (Shalok 2)
- The Poison of Maya: Those who ignore spiritual truth and chase false worldly pursuits lead cursed lives. They consume, earn, and surround themselves with the "poison" of ego and attachment.
- Consequences: Such ego-driven individuals (Manmukhs) face constant suffering, internal destruction by lust and anger, and ultimately painful spiritual ruin.
3. Praise and Devotion to the True Guru (Pauree)
- The Guide to Salvation: Devotees are urged to serve and worship the True Guru day and night, as He implants the Lord's Name within the heart.
- Dispelling Darkness: The True Guru clears away the darkness of emotional attachment, reveals the spiritual path, and grants access to the supreme treasure of devotion.