NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ। RAAG SORAT’H, THE WORD OF DEVOTEE KABEER JEE, FIRST HOUSE: |
ONE UNIVERSAL CREATOR GOD. BY THE GRACE OF THE TRUE GURU: |
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 || |
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾ...
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ॥#hukamnamasahib #sriharmanders...
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
JAITSREE, NINTH MEHL: |
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 || |
ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।
ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।
ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।
ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।
Dec 03 | 2024 | Hukamnama Sahib | ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ...
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।
ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।
ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।
ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।
This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.
Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.
stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.
Dec 02 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ...
The daily Hukamnama Sahib from Sri Darbar Sahib Amritsar including English and Punjabi translation audio
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
BAIRAAREE, FOURTH MEHL: |
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || |