Hukamnama Sahib April 8,2021

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ 

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈਰਹਾਉ

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Hukamnama Sahib April 7,2021

SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

Hukamnama Sahib April 6,2021

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਅਰਥ: ਹੇ (ਮੇਰੇਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।


JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Hukamnama Sahib April 5,2021


ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥

ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।

ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥

ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।

ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈਮੁਕਾਲਖ ਖੱਟਦਾ ਹੈ।

ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}

ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ੨।

ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥

ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

HUKAMNAMA April 4,20

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀਹੇ ਭੋਲੀ ਜੀਵ-ਇਸਤ੍ਰੀਏਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ

ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ

(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ

ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||

Audio Gurbani at Spotify