ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Hukamnama Sahib April 27,2021
Hukamnama Sahib April 26,2021
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।
TILANG, FIRST MEHL, THIRD HOUSE: |
ONE UNIVERSAL CREATOR GOD. BY THE GRACE OF THE TRUE GURU: |
This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 || |
Hukamnama Sahib April 25,2021
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
DHANAASAREE, FOURTH MEHL: |
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 || |
HUKAMNAMA SAHIB APRIL 24,2021
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 | |
Hukamnama Sahib April 23,2021
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨। |
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 || |