Hukamnama Sahib May 2,2021

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

DHANAASAREE, THIRD MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||

Hukamnama Sahib May 1,2021

ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈਤੇ, ਸਦਾ (ਸਾਡੇਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧।

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ 

ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ। ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ। ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ।

ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?੨।

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਅਰਥ: (ਗੁਰੂ ਨੇ ਮੇਰੇ ਉਤੇ ਮੇਹਰ ਕੀਤੀਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।

ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ।

ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ।੩।

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਰਹਿੰਦਾ) ਹੈ। (ਗੁਰੂ ਦੀ ਸਰਨ ਪਾ ਕੇਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ। ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਨੂੰ ਇਸ ਵਿਚ ਆਤਮਕ ਜੀਵਨ ਵਲੋਂਘੁੱਪ ਹਨੇਰਾ ਬਣਿਆ ਰਹਿੰਦਾ ਹੈ।੪।੩।


Wadahans, Third Mehl:


Those who are separated from their Beloved Husband Lord weep and wail, but my True Husband Lord is always with me.

Those who know that they must depart, serve the True Guru, and dwell upon the Naam, the Name of the Lord.

They dwell constantly upon the Naam, and the True Guru is with them; they serve the True Guru, and so obtain peace.

Through the Shabad, they kill death, and enshrine the True Lord within their hearts; they shall not have to come and go again.

True is the Lord and Master, and True is His Name; bestowing His Gracious Glance, one is enraptured.

Those who are separated from their Beloved Husband Lord weep and wail, but my True Husband Lord is always with me. ||1||

God, my Lord and Master, is the highest of all; how can I meet my Dear Beloved?

When the True Guru united me, then I was naturally united with my Husband Lord, and now, I keep Him clasped to my heart

I constantly, lovingly cherish my Beloved within my heart; through the True Guru, I see my Beloved.

The cloak of Maya's love is false; wearing it, one slips and loses his footing.

That cloak is true, which is dyed in the color of the Love of my Beloved; wearing it, my inner thirst is quenched.

God, my Lord and Master, is the highest of all; how can I meet my Dear Beloved? 

I have realized my True Lord God, while the other worthless ones have gone astray.

I dwell constantly upon my Beloved Husband Lord, and reflect upon the True Word of the Shabad.

The bride reflects upon the True Shabad, and is imbued with His Love; she meets with the True Guru, and finds her Beloved.

Deep within, she is imbued with His Love, and intoxicated with delight; her enemies and sufferings are all taken away.

Surrender body and soul to your Guru, and then you shall become happy; your thirst and pain shall be taken away.

I have realized my True Lord God, while the other worthless ones have gone astray. ||3||

The True Lord Himself created the world; without the Guru, there is only pitch darkness.

He Himself unites, and causes us to unite with Him; He Himself blesses us with His Love.

He Himself blesses us with His Love, and deals in celestial peace; the life of the Gurmukh is reformed.

Blessed is his coming into the world; he banishes his self-conceit, and is acclaimed as true in the Court of the True Lord.

The light of the jewel of spiritual wisdom shines within his heart, O Nanak, and he loves the Naam, the Name of the Lord.

The True Lord Himself created the world; without the Guru, there is only pitch darkness. ||4||3||


Hukamnama Sahib April 30,2021

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

RAAG SOOHEE, CHHANT, FIRST MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates the three worlds. The Husband Lord of the three worlds ravishes and enjoys His virtuous brides, but He keeps the ungraceful and unvirtuous ones far away. As are our hopes, so are our minds’ desires, which the All-pervading Lord brings to fulfillment. The bride of the Lord is forever happy and virtuous; she shall never be a widow, and she shall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws’ house. The moment of that marriage will be set by the Hukam of God’s Command; His Will cannot be changed. The karmic record of past deeds, written by the Creator Lord, cannot be erased by anyone. The most respected member of the marriage party, my Husband, is the independent Lord of all beings, pervading and permeating the three worlds. Maya, crying out in pain, leaves, seeing that the bride and the groom are in love. O Nanak, the peace of the Mansion of God’s Presence comes through the True Word of the Shabad; the bride keeps the Guru’s Feet enshrined in her mind. || 3 || My father has given me in marriage far away, and I shall not return to my parents’ home. I am delighted to see my Husband Lord near at hand; in His Home, I am so beautiful. My True Beloved Husband Lord desires me; He has joined me to Himself, and made my intellect pure and sublime. By good destiny I met Him, and was given a place of rest; through the Guru’s Wisdom, I have become virtuous. I gather lasting Truth and contentment in my lap, and my Beloved is pleased with my truthful speech. O Nanak, I shall not suffer the pain of separation; through the Guru’s Teachings, I merge into the loving embrace of the Lord’s Being. || 4 || 1 ||

Hukamnama Sahib April 29,2021

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।

ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।

ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ

ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ।

ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

Hukamnama Sahib April 28,2021

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥
ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥
ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹੇ ਭਾਈ! ਜਦੋਂ) ਮੈਂ (ਨਾਮ ਦੀਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।


Raag Soohee, Chhant, Fourth Mehl, Third House:

One Universal Creator God. By The Grace Of The True Guru
Come, humble Saints, and sing the Glorious Praises of the Lord of the Universe.
Let us gather together as Gurmukh; within the home of our own heart, the Shabad vibrates and resonates
The many melodies of the Shabad are Yours, O Lord God; O Creator Lord, You are everywhere.
Day and night, I chant His Praises forever, lovingly focusing on the True Word of the Shabad.
Night and day, I remain intuitively attuned to the Lord's Love; in my heart, I worship the Lord's Name.
O Nanak, as Gurmukh, I have realized the One Lord; I do not know any other. ||1||
He is contained amongst all; He is God, the Inner-knower, the Searcher of hearts.
One who meditates and dwells upon God, through the Word of the Guru's Shabad, knows that God, my Lord and Master, is pervading everywhere.
God, my Lord and Master, is the Inner-knower, the Searcher of hearts; He pervades and permeates each and every heart.]
Through the Guru's Teachings, Truth is obtained, and then, one merges in celestial bliss. There is no other than Him.
I sing His Praises with intuitive ease. If it pleases God, He shall unite me with Himself.
O Nanak, through the Shabad, God is known; meditate on the Naam, day and night. ||2||
This world is treacherous and impassable; the self-willed manmukh cannot cross over.
Within him is egotism, self-conceit, sexual desire, anger and cleverness.
Within him is cleverness; he is not approved, and his life is uselessly wasted and lost.
On the Path of Death, he suffers in pain, and must endure abuse; in the end, he departs regretfully.
Without the Name, he has no friends, no children, family or relatives.
O Nanak, the wealth of Maya, attachment and ostentatious shows - none of them shall go along with him to the world hereafter. ||3|| 
I ask my True Guru, the Giver, how to cross over the treacherous and difficult world-ocean.
Walk in harmony with the True Guru's Will, and remain dead while yet alive.
Remaining dead while yet alive, cross over the terrifying world-ocean; as Gurmukh, merge in the Naam.
One obtains the Perfect Primal Lord, by great good fortune, lovingly focusing on the True Name.
The intellect is enlightened, and the mind is satisfied, through the glory of the Lord's Name.


O Nanak, God is found, merging in the Shabad, and one's light blends into the Light. ||4||1||4||

Audio Gurbani at Spotify