Hukamnama Sahib May 12,2021

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Hukamnama Sahib May 11,2021

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Hukamnama Sahib May 10,2021

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Hukamnama Sahib,May 9,2021

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Hukamnama Sahib May 8,2022

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।

ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।

ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।

ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।

ਜੇਹੜੇ ਮਨੁੱਖ (ਵਿੱਦਿਆਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।

ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚਇੱਜ਼ਤ ਪਾਂਦਾ ਹੈ।੬।

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।

ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।

ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Audio Gurbani at Spotify