Hukamnama Sahib May 26,2021

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

Hukamnama Sahib May 25,2021

 

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Hukamnama Sahib May 24,2021

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ 

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

SORAT’H, FIFTH MEHL, FIRST HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||

Hukamnama Sahib May 23,2021

 

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗਵਿਚ ਰੰਗੇ ਰਹਿੰਦੇ ਹਨ।੧।

ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।

ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।

ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Hukamnama Sahib May 22,2021

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ 

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ 

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ 

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥

ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ੧੯

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ੨੦

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ੨੧

ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ੨੨

ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ੨੩

ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ੨੪

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ 

ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ੨੫

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ੨੬

ਪਾਲਾ ਹੋਵੇ, ਕੱਕਰ ਪਏਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ੨੭

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ੨੮

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ੨੯

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ੩੦

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ੩੧

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ੩੨

RAAG SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lord’s Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lord’s Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 || Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 || You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Guru’s greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Guru’s Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Guru’s Feet in adoration; have Mercy upon me, O my Lord and Master. || 30 || The Guru is Nanak’s body and soul; meeting the Guru, he is satisfied and satiated. || 31 || Nanak’s God is perfectly permeating and all-pervading. Here and there and everywhere, the Lord of the Universe. || 32 || 1 ||

Audio Gurbani at Spotify