Hukamnama Sahib May 31,2021

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪਦਾ ਰਸਤਾ ਦੱਸ ਦੇ।੧।ਰਹਾਉ।

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।

ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।

ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।

ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।

ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।

ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।

(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।

DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Hukamnama Sahib May 30,2021

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Hukamnama Sahi May 29,3021

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 


ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।

ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ੪।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫।

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬।

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭।

ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।

SORAT’H, FIRST MEHL, FIRST HOUSE, ASHTAPADEES, CHAU-TUKAS:
ONE UNIVERSAL CREATOR GOD. BY THE GRACE OF THE TRUE GURU:

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. || 1 || My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. || Pause || Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. || 2 || The mind is like the wind, but if it comes to rest in peace, even for an instant, then he shall abide in the peace of the Name, O Siblings of Destiny. His tongue, eyes and ears are imbued with Truth; O Lord, You quench the fires of desire. In hope, the renunciate remains free of hopes; in the home of his own inner self, he is absorbed in the trance of deep meditation. He remains content, satisfied with the charity of the Naam; he drinks in the Ambrosial Amrit with ease. || 3 || There is no renunciation in duality, as long as there is even a particle of duality. The whole world is Yours, Lord; You alone are the Giver. There is not any other, O Siblings of Destiny. The self-willed manmukh dwells in misery forever, while the Lord bestows greatness upon the Gurmukh. God is infinite, endless, inaccessible and unfathomable; His worth cannot be described. || 4 || The consciousness in deep Samaadhi, the Supreme Being, the Lord of the three worlds — these are Your Names, Lord. The creatures born into this world have their destiny inscribed upon their foreheads; they experience according to their destinies. The Lord Himself causes them to do good and bad deeds; He Himself makes them steadfast in devotional worship. The filth of their mind and mouth is washed off when they live in the Fear of God; the inaccessible Lord Himself blesses them with spiritual wisdom. || 5 || Only those who taste it know its sweet taste, like the mute, who eats the candy, and only smiles. How can I describe the indescribable, O Siblings of Destiny? I shall follow His Will forever. If one meets with the Guru, the Generous Giver, then he understands; those who have no Guru cannot understand this. As the Lord causes us to act, so do we act, O Siblings of Destiny. What other clever tricks can anyone try? || 6 || Some are deluded by doubt, while others are imbued with devotional worship; Your play is infinite and endless. As You engage them, they receive the fruits of their rewards; You alone are the One who issues Your Commands. I would serve You, if anything were my own; my soul and body are Yours. One who meets with the True Guru, by His Grace, takes the Support of the Ambrosial Naam. || 7 || He dwells in the heavenly realms, and his virtues radiantly shine forth; meditation and spiritual wisdom are found in virtue. The Naam is pleasing to his mind; he speaks it, and causes others to speak it as well. He speaks the essential essence of wisdom. The Word of the Shabad is his Guru and spiritual teacher, profound and unfathomable; without the Shabad, the world is insane. He is a perfect renunciate, naturally at ease, O Nanak, whose mind is pleased with the True Lord. || 8 || 1 ||

Hukamnama Sahib May 28,2021

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ 

ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।

(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।

ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।

ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।

ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

SORATH, FIFTH MEHL:

The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

Hukamnama Sahib May 27,2021

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

Audio Gurbani at Spotify