ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯। TODEE, FIFTH MEHL: |
O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Hukamnama Sahib June 3,2021
DEEP SIDHU SPEACH AT BARGARI
Hukamnama Sahib June 2,2021
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
DHANAASAREE, FOURTH MEHL: |
The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || |
01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ
01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ, 31 ਮਈ ( ) “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆ ਅਪਮਾਨਿਤ ਕਾਰਵਾਈਆ ਉਤੇ ਵੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਜਿ਼ੰਮੇਵਾਰੀ ਨਹੀਂ ਨਿਭਾਅ ਰਹੀਆ । ਬਲਕਿ ਦੋਸ਼ੀਆਂ ਨੂੰ ਬਚਾਉਣ ਲਈ ਉਹ ਹਰ ਹੀਲਾ ਵਰਤ ਰਹੀਆ ਹਨ ਜਿਸ ਦੀ ਇਖਲਾਕ, ਕਾਨੂੰਨ ਅਤੇ ਇਨਸਾਫ਼ ਦਾ ਤਕਾਜਾ ਬਿਲਕੁਲ ਇਜਾਜਤ ਨਹੀਂ ਦਿੰਦਾ । ਜਿਵੇਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਹੁਕਮਰਾਨਾਂ ਨੇ ਕੋਈ 9 ਦੇ ਕਰੀਬ ਸਮੇਂ-ਸਮੇਂ ਤੇ ਜਾਂਚ ਕਮੇਟੀਆ ਤੇ ਕਮਿਸ਼ਨ ਬਣਾਏ, ਪਰ ਕਿਸੇ ਵੀ ਜਾਂਚ ਕਮੇਟੀ ਜਾਂ ਕਮਿਸਨ ਨੇ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦਿੱਤਾ, ਜਿਸਦੀ ਬਦੌਲਤ ਸਿੱਖ ਕੌਮ ਦੇ ਕਾਤਲ ਅੱਜ ਵੀ ਦਨਦਨਾਉਦੇ ਫਿਰਦੇ ਹਨ । ਉਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਕੋਟਕਪੂਰਾ, ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਰੋਸ਼ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਕੇ ਸ਼ਹੀਦ ਕਰਨ ਅਤੇ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਜਖ਼ਮੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਸਿਆਸਤਦਾਨਾਂ ਵਿਰੁੱਧ ਕਾਨੂੰਨੀ ਅਮਲ ਕਰਨ ਦੀ ਬਜਾਇ ਉਸੇ ਤਰ੍ਹਾਂ ਦਾ ਇਕ ਤੋਂ ਬਾਅਦ ਇਕ ਜਾਂਚ ਕਮੇਟੀਆ ਬਣਾਉਣ ਦਾ ਗੁੰਮਰਾਹਕੁੰਨ ਸਿਲਸਿਲਾ ਜਾਰੀ ਹੈ । ਅਜਿਹੇ ਅਮਲ ਤਾਂ ਅਸਲੀਅਤ ਵਿਚ ਦੋਸ਼ੀਆਂ ਨੂੰ ਕਾਨੂੰਨੀ ਮਾਰ ਤੋਂ ਬਚਾਉਣ ਲਈ ਸਾਜ਼ਸੀ ਢੰਗ ਨਾਲ ਭੰਬਲਭੂਸਾ ਹੀ ਪਾਇਆ ਜਾ ਰਿਹਾ ਹੈ । ਜਦੋਂਕਿ ਸਿੱਖ ਕੌਮ ਨੂੰ ਹਰ ਕੀਮਤ ਤੇ ਇਨਸਾਫ਼ ਚਾਹੀਦਾ ਹੈ।”
ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ, ਸਭ ਸਿੱਖ ਧਿਰਾਂ, ਸਖਸ਼ੀਅਤਾਂ, ਆਗੂਆਂ ਜਥੇਬੰਦੀਆਂ ਸੰਗਠਨਾਂ, ਸੁਸਾਇਟੀਆ, ਕਿਸਾਨ ਯੂਨੀਅਨਾਂ, ਟਰਾਸਪੋਰਟ ਯੂਨੀਅਨ, ਆੜਤੀ ਯੂਨੀਅਨਾਂ, ਮਜ਼ਦੂਰਾਂ ਆਦਿ ਨੂੰ 01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੂਲੀਅਤ ਕਰਨ ਦੀ ਅਤੇ ਹੋਣ ਵਾਲੇ ਅਹਿਮ ਫੈਸਲਿਆ ਵਿਚ ਆਪਣੇ ਕੀਮਤੀ ਵਿਚਾਰਾਂ ਰਾਹੀ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਸਿੱਖ ਕੌਮ ਨਾਲ ਸੰਬੰਧਤ ਸਭ ਧਿਰਾਂ, ਆਗੂਆਂ, ਸਖਸ਼ੀਅਤਾਂ, ਸੰਗਠਨਾਂ ਨੂੰ ਕੌਮ ਦੀ ਬਿਹਤਰੀ ਦੇ ਬਿਨ੍ਹਾਂ ਤੇ ਕਿਹਾ ਕਿ ਛੋਟੇ-ਮੋਟੇ ਸਿਆਸੀ ਵਿਚਾਰਾਂ ਦੇ ਵਖਰੇਵਿਆ ਨੂੰ ਪਾਸੇ ਰੱਖਕੇ ਕੌਮ ਦੇ ਇਸ ਵੱਡੇ ਉਦਮ ਵਿਚ ਸੰਜ਼ੀਦਗੀ ਢੰਗ ਨਾਲ ਅਗਲੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਗੇ ਹੋ ਕੇ ਉਦਮ ਕਰਨੇ ਬਣਦੇ ਹਨ । ਤਾਂ ਕਿ ਅਸੀਂ ਸਭ ਗੁਰਬਾਣੀ ਦੇ ਉਸ ਮਹਾਵਾਕ ”ਹੋਇ ਇਕੱਤਰ ਮਿਲਹੁ ਮੇਰੇ ਭਾਈ, ਦੁਬਿਧਾ ਦੂਰਿ ਕਰੋ ਲਿਵ ਲਾਇ” ਅਨੁਸਾਰ ਇਕ-ਮਨ, ਇਕ-ਆਤਮਾ ਹੋ ਕੇ ਜਿਥੇ ਇਸ ਸਮੂਹਿਕ ਅਰਦਾਸ ਕਰਦੇ ਹੋਏ ਕੌਮੀ ਤਾਕਤ ਨੂੰ ਬਲ ਦੇਣਾ ਚਾਹੀਦਾ ਹੈ, ਉਥੇ ਅਗਲੇ ਮੋਰਚੇ ਦੀ ਰੂਪ-ਰੇਖਾ ਤਿਆਰ ਕਰਨ ਵਿਚ ਸਹਿਯੋਗ ਵੀ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਮੁਕਰਤਾ, ਧੋਖੇ-ਫਰੇਬਾਂ ਨਾਲ ਭਰੇ ਇੰਡੀਅਨ ਅਤੇ ਪੰਜਾਬ ਦੇ ਹੁਕਮਰਾਨਾਂ ਨੂੰ ਮਜ਼ਬੂਰ ਕਰ ਸਕੀਏ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਸਿੱਖ ਕੌਮ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਜਲਦੀ ਹੀ ਸਜ਼ਾ ਦਿਵਾਉਣ ਦੇ ਅਮਲ ਨੂੰ ਯਕੀਨੀ ਬਣਾ ਸਕੀਏ । ਸਿੱਖ ਕੌਮ ਦੁਸ਼ਮਣ ਅਤੇ ਦੋਸਤ ਤਾਕਤਾਂ ਨੂੰ ਪਹਿਚਾਨਣ ਦੇ ਸਮਰੱਥ ਬਣਕੇ ਸਿੱਖ ਕੌਮ ਦੀਆਂ ਸਭ ਮੁਸ਼ਕਿਲਾਂ, ਮਸਲਿਆ ਦਾ ਹੱਲ ”ਆਜ਼ਾਦ ਬਾਦਸ਼ਾਹੀ ਸਿੱਖ ਰਾਜ” ਦੀ ਸਥਾਪਨਾ ਕਰਨ ਵਿਚ ਆਪਣੀਆ ਜਿ਼ੰਮੇਵਾਰੀਆਂ ਪੂਰੀਆ ਕਰ ਸਕੀਏ । ਸ. ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਸਭ ਧਿਰਾਂ ਹਰ ਤਰ੍ਹਾਂ ਦੇ ਵਖਰੇਵਿਆ ਨੂੰ ਤੁੱਛ ਸਮਝਕੇ ਉਪਰੋਕਤ ਕੌਮੀ ਮਿਸ਼ਨ ਦੀ ਪ੍ਰਾਪਤੀ ਲਈ ਆਪੋ-ਆਪਣੇ ਸਾਧਨਾਂ ਅਤੇ ਇਲਾਕਾ ਨਿਵਾਸੀਆ ਨੂੰ ਵੱਡੀ ਗਿਣਤੀ ਵਿਚ ਲੈਕੇ 01 ਜੂਨ ਨੂੰ ਬਰਗਾੜੀ ਵਿਖੇ ਪਹੁੰਚਕੇ ਕੌਮੀ ਮਕਸਦ ਨੂੰ ਸਫ਼ਲ ਕਰਨ ਵਿਚ ਭੂਮਿਕਾ ਨਿਭਾਉਣਗੇ ।
Hukamnama Sahib June 1,2021