Hukamnama Sahib June 8,2021

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ੧।

ਹੇ ਭਾਈ! ਆਪਣੇ ਹੀਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Hukamnama Sahib June 7,2021

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।


SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

Hukamnama Sahib June 6,2021

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

Hukamnama Sahib June 5,2021

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Hukamnama Sahib June 4,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Audio Gurbani at Spotify