Akhand Path Sahib

 ਸਰਦਾਰ ਕੁਲਵੰਤ ਸਿੰਘ ਨੰਬਰਦਾਰ ਅਤੇ ਸ. ਗੁਰਜੀਤ ਸਿੰਘ ਝਾਂਮਪੁਰ ਦੇ ਪ੍ਰੀਵਾਰ ਵੱਲੋਂ ਸਾਂਝਾ ਅਖੰਡ ਪਾਠ ਸਾਹਿਬ ਪ੍ਰਾਰੰਭ ਮਿਤੀ 12 ਜੂਨ, 2021 ਸਵੇਰੇ 10 ਵਜੇ   ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦਵਾਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ ਅਤੇ ਭੋਗ ਮਿਤੀ 14 ਜੂਨ, 2021 ਨੂੰ ਸਵੇਰੇ 9 ਵਜੇ ਪੈਣਗੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜੋ ਬਰਗਾੜੀ ਵਿਖੇ ਪਸਚਾਤਾਪ ਅਰਦਾਸ ਕਰਵਾਈ ਗਈ ਸੀ ਉਸ ਨੂੰ ਮੁਖ ਰੱਖਦੇ ਹੋਏ ਪਿੰਡ ਭਗੜਾਣਾ ਵਿਖੇ ਵੀ ਪਸਚਾਤਾਪ  ਅਰਦਾਸ ਉਹਨਾ ਗੁਰੂ ਗਰੰਥ ਸਾਹਿਬ ਜੇ ਸਰੂਪਾਂ ਸਬੰਧੀ ਕਰਵਾਈ ਜਾਵੇਗੀ ਜੋ 328 ਦੇ ਕਰੀਬ ਅਜੇ ਤੱਕ ਵੀ ਨਹੀ ਲੱਭੇ ਗਏ। ਇਸ ਮੌਕੇ ਕਥਾ ਕੀਰਤਨ ਅਤੇ ਕਵੀਸ਼ਰੀ ਵੀ ਹੋਵੇਗੀ ਅਤੇ ਪਤਵੰਤਿਆਂ ਵੱਲੋਂ ਵਿਚਾਰਾਂ ਰੱਖੀਆਂ ਜਾਣਗੀਆਂ।

ਇਸਦੇ ਨਾਲ ਹੀ  ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਮੇਂ ਗੁਰੂ ਲੰਗਰ ਅਤੇ ਸ਼ਬੀਲ ਦਾ ਲੰਗਰ ਅਤੁੱਟ ਵਰਤੇਗਾ।  
ਆਓ ਸਾਰੇ ਆਪਣਾ ਫਰਜ ਪਛਾਣੀਏ ਅਤੇ ਪਸ਼ਚਾਤਾਪ ਦੇ ਨਾਲ ਨਾਲ ਗੁਰੂ ਸਾਹਿਬ ਜੀ ਤੋਂ ਅੱਗੋਂ ਕੌਮ ਲਈ ਸੁਚਾਰੂ ਢੰਗ ਨਾਲ ਸੇਵਾ ਨਿਭਾਈਏ।
ਇਥੇ ਵਰਨਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਵੱਲੋਂ ਵੀ ਧਰਨੇ ਲਾ ਕੇ ਆਪਣੀ ਮੰਗਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਦੀ ਵੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸਾਨ ਵਿੰਗ  ਪੂਰੀ ਦਿੜਤਾ ਨਾਲ ਆਵਾਜ ਬੁਲੰਦ ਕਰਦਾ ਆ ਰਿਹਾ ਹੈ ਜਿਥੇ ਕਿਤੇ ਵੀ ਧੱਕਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਇਹ ਹੀ ਇਕ ਪਾਰਟੀ ਹੈ ਜਿਸਨੇ ਹਮੇਸ਼ਾ ਕੁਰੱਪਟ ਸਿਸਟਮ ਦੇ ਖਿਲਾਫ ਆਵਾਜ ਬੁਲੰਦ ਕੀਤੀ ਅਤੇ ਕਰ ਰਹੇੈ ਹੈ। ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਿਹਤਯਾਬੀ ਲਈ ਵੀ ਇਸ ਸਮੇਂ ਅਰਦਾਸ ਕੀਤੀ ਜਾਵੇਗੀ ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਕੌਮ ਨੂੰ  ਸਹੀ ਦਿਸ਼ਾ ਨਿਰਦੇਸ ਦੇ ਕੇ ਜਾਗਰੂਕ ਕਰ ਸਕਣ।

Hukamnama Sahib June 12,2021

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀਸੇਵਾ ਜ਼ਰੂਰ ਫਲ ਲਾਂਦੀ ਹੈਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 

ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 


ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 


ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 

ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 

ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 

ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ

ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 

ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ


SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 || PAUREE: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. || 6 ||

Hukamnama Sahib June 11,2021

ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥

ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ। ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈਮੈਨੂੰ ਆਸਰਾ ਭੀ ਤੇਰਾ ਹੀ ਹੈ।

(ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।

ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧।

ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।

ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।

ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨।

ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।

ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩।

ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।

ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।

ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ।੪।੧।੩।

RAAG SOOHEE, FIRST MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Come, my friend, so that I may behold the blessed Vision of Your Darshan. I stand in my doorway, watching for You; my mind is filled with such a great yearning. My mind is filled with such a great yearning; hear me, O God — I place my faith in You. Gazing upon the Blessed Vision of Your Darshan, I have become free of desire; the pains of birth and death are taken away. Your Light is in everyone; through it, You are known. Through love, You are easily met. O Nanak, I am a sacrifice to my Friend; He has come home to meet with those who are true. || 1 || When her Friend comes to her home, the bride is very pleased. She is fascinated with the True Word of the Lord’s Shabad; gazing upon her Lord and Master, she is filled with joy. She is filled with virtuous joy, and is totally pleased, when she is ravished and enjoyed by her Lord, and imbued with His Love. Her faults and demerits are eradicated, and she roofs her home with virtue, through the Perfect Lord, the Architect of Destiny. Conquering the thieves, she dwells as the mistress of her home, and administers justice wisely. O Nanak, through the Lord’s Name, she is emancipated; through the Guru’s Teachings, she meets her Beloved. || 2 || The young bride has found her Husband Lord; her hopes and desires are fulfilled. She enjoys and ravishes her Husband Lord, and blends into the Word of the Shabad, pervading and permeating everywhere; the Lord is not far away. God is not far away; He is in each and every heart. All are His brides. He Himself is the Enjoyer, He Himself ravishes and enjoys; this is His glorious greatness. He is imperishable, immovable, invaluable and infinite. The True Lord is obtained through the Perfect Guru. O Nanak, He Himself unites in Union; by His Glance of Grace, He lovingly attunes them to Himself. || 3 || My Husband Lord dwells in the loftiest balcony; He is the Supreme Lord of the three worlds. I am amazed, gazing upon His glorious excellence; the unstruck sound current of the Shabad vibrates and resonates. I contemplate the Shabad, and perform sublime deeds; I am blessed with the insignia, the banner of the Lord’s Name. Without the Naam, the Name of the Lord, the false find no place of rest; only the jewel of the Naam brings acceptance and renown. Perfect is my honor, perfect is my intellect and password. I shall not have to come or go. O Nanak, the Gurmukh understands her own self; she becomes like her Imperishable Lord God. || 4 || 1 || 

Hukamnama Sahib June 10,2021

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।

ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ੩।

ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ੪।੨।੨੩।

DHANASREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Hukamnama Sahib June 9,2021

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ

ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।

ਹੇ ਸਤਿਗੁਰੂ! ਉਹਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋਰੋ ਕੇ ਵਿਛੁੜਦੀ ਹੈ।

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

RAAG SOOHEE, CHHANT, FIRST MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates the three worlds. The Husband Lord of the three worlds ravishes and enjoys His virtuous brides, but He keeps the ungraceful and unvirtuous ones far away. As are our hopes, so are our minds’ desires, which the All-pervading Lord brings to fulfillment. The bride of the Lord is forever happy and virtuous; she shall never be a widow, and she shall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws’ house. The moment of that marriage will be set by the Hukam of God’s Command; His Will cannot be changed. The karmic record of past deeds, written by the Creator Lord, cannot be erased by anyone. The most respected member of the marriage party, my Husband, is the independent Lord of all beings, pervading and permeating the three worlds. Maya, crying out in pain, leaves, seeing that the bride and the groom are in love. O Nanak, the peace of the Mansion of God’s Presence comes through the True Word of the Shabad; the bride keeps the Guru’s Feet enshrined in her mind. || 3 || My father has given me in marriage far away, and I shall not return to my parents’ home. I am delighted to see my Husband Lord near at hand; in His Home, I am so beautiful. My True Beloved Husband Lord desires me; He has joined me to Himself, and made my intellect pure and sublime. By good destiny I met Him, and was given a place of rest; through the Guru’s Wisdom, I have become virtuous. I gather lasting Truth and contentment in my lap, and my Beloved is pleased with my truthful speech. O Nanak, I shall not suffer the pain of separation; through the Guru’s Teachings, I merge into the loving embrace of the Lord’s Being. || 4 || 1 ||

Audio Gurbani at Spotify