Sangrand Hukamnama Sahib

 ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ 

ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।

(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।

ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) ।

ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।

English

The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||

Hukamnama Sahib June 15,2021

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ 

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈਰਹਾਉ

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

ਅੱਜ ਥੋੜ੍ਹੀ ਜਿਹੀ lਖੋਲ ਦੇਈਏ ਪਰ ਬਹੁਤ ਲੋਕਾਂ ਨੂੰ ਫੇਕ ਆਈਡੀਆ ਤੋ ਮਿਰਚਾਂ ਬਹੁਤ ਲੱਗਣੀਆਂ,

 ਅੱਜ ਥੋੜ੍ਹੀ ਜਿਹੀ lਖੋਲ ਦੇਈਏ ਪਰ ਬਹੁਤ ਲੋਕਾਂ ਨੂੰ ਫੇਕ ਆਈਡੀਆ ਤੋ ਮਿਰਚਾਂ ਬਹੁਤ ਲੱਗਣੀਆਂ, ਜਿਵੇਂ ਸੱਭ ਨੂੰ ਪਤਾ ਹੈ ਕਿ ਗੁਰਪਤਵੰਤ ਪੰਨੂ ਜੋ ਸਿਖਸ ਫਾਰ ਜਸਟਿਸ ਵਾਲਿਆ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਪ


   ਪਰਮਜੀਤ ਸਿੰਘ ਪੰਮੇ ਦਾ 2013 ਦਾ ਵਾਕਾ........ 

         ਉਹਨਾਂ ਨਾਲ ਪਰਮਜੀਤ ਸਿੰਘ ਪੰਮਾ ਵੀ ਹਨ ਜੋ ਪੁਰਤਗਾਲ ਘੁੰਮਣ ਲਈ ਗਏ ਸੀ, ਓਥੇ ਉਹਨਾਂ ਨੂੰ ਇੰਡੀਆ ਸਰਕਾਰ ਨੂੰ ਦੇਣ ਦੀ ਗੱਲ ਕੀਤੀ ਸੀ, ਸਭ ਨੂੰ ਪਤਾ ਕੇ ਸ਼ਰਨਾਰਥੀਆਂ ਵਾਲੇ ਪਾਸਪੋਰਟ ਵਾਲੇ ਬੰਦਿਆ ਨੂੰ ਕੋਈ ਵੀ ਦੇਸ਼ ਇੰਡੀਆ ਡਿਪੋਰਟ ਨਹੀਂ ਕਰ ਸਕਦਾ, ਏਹ ਸਭ ਗਿਣੀ ਮਿੱਥੀ ਸਾਜਿਸ਼ ਅਧੀਨ ਕੀਤਾ ਗਿਆ ਸੀ।। 

       ਕਿਉਂਕਿ ਸਭ ਨੂੰ ਪਤਾ ਹੈ ਕਿ ਪੁਰਤਗਾਲ ਦੀ ਹਿੰਦੁਸਤਾਨ ਨਾਲ ਬੰਦੇ ਫੜਾਉਣ ਦੀ ਸੰਧੀ ਹੋਈ ਸੀ ਤੇ 2002 ਵਿੱਚ ਅਬੂ ਸਲੀਮ ਜੋ ਦਾਉਦ ਦਾ ਬੰਦਾ ਸੀ ਓਸ ਨੂੰ ਪੁਰਤਗਾਲ ਨੇ ਇੰਡੀਆ ਸਰਕਾਰ ਦੇ ਹਵਾਲੇ ਕੀਤਾ ਸੀ ਏਹਨਾ ਨੇ ਜਾਨ ਬੁੱਝ ਕੇ ਇੰਡੀਆ ਏਜੰਸੀਆਂ ਨਾਲ ਮਿਲ ਕੇ ਅਪਣੇ ਆਪ ਨੂੰ ਹਾਈਲੈਟ ਕਰਨ ਲਈ ਪੰਮੇ ਨੂੰ 2013 ਚ ਪੁਰਤਗਾਲ ਘੁੰਮਣ ਲਈ ਭੇਜਿਆ ਤੇ ਪੰਨੂ ਜੋ ਅਪਣੇ ਆਪ ਨੂੰ ਇੰਟਰਨੈਸ਼ਨਲ ਵਕੀਲ ਦੱਸਦਾ ਹੈ ਓਹ ਪੰਮੇ ਦਾ ਕੇਸ ਲੜਨ ਲਈ ਅਮਰੀਕਾ ਤੋ ਪੁਰਤਗਾਲ ਆਇਆ, ਉਹ ਤਾਂ ਸੱਭ ਨੂੰ ਪਤਾ ਸੀ ਕਿ ਜੇ ਪੁਰਤਗਾਲ ਪੰਮੇ ਨੂੰ ਇੰਡੀਆ ਸਪੁਰਦ ਕਰਦਾ ਹੈ ਤਾਂ ਏਹ ਇੰਟਰਨੈਸ਼ਨਲ ਮੁਦਾ ਬਣ ਸਕਦਾ ਸੀ ਤੇ ਪੁਰਤਗਾਲ ਨੂੰ UNO ਵਿਚ ਇੰਗਲੈਂਡ ਦਾ ਜਵਾਬਦੇਹ ਹੋਣਾ ਪੈਣਾ ਸੀ, ਜਿਸ ਨਾਲ ਏਹਨਾ ਦੀ ਵਡੇ ਪੱਧਰ ਤੇ ਦੁਕਾਨਦਾਰੀ ਚੱਲ ਸਕੇ, ਇੰਡੀਆ ਵਿਚ ਖਾਲਿਸਤਾਨ ਦੀ ਜੱਦੋ ਜਹਿਦ ਕਰਨ ਵਾਲਿਆਂ ਨੂੰ ਫੜਾ ਸਕਣ ਜਿਨਾਂ ਅੰਦਰ ਅਜ਼ਾਦੀ ਲਈ ਦਰਦ ਹੈ ਉਹਨਾਂ ਤੇ ਤਸ਼ੱਦਦ ਕਰਵਾ ਸਕਣ, ਜੇ ਪੰਨੂ ਇੰਟਰਨੈਸ਼ਨਲ ਵਕੀਲ ਸੀ ਤਾਂ ਕਿਉ ਨਹੀ ਫੜ੍ਹੇ ਗਏ ਮੁੰਡਿਆਂ ਨੂੰ ਇੰਡੀਆ ਵਿਚ ਛੂਡਵਾ ਸਕਿਆ,

      

 ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਰੋਲ......... 

           ਜਿਸ ਸਮੇਂ ਪੰਮੇ ਨੂੰ ਪੁਰਤਗਾਲ ਨੇ 2013 ਚ ਫੜਿਆ ਗਿਆ ਸੀ ਓਸ ਸਮੇਂ ਸਰਦਾਰ ਸਿਮਰਨਜੀਤ ਸਿੰਘ ਮਾਨ ਸਾਬ ਨੇ ਸਾਰੇ ਯੂਰਪ ਤੇ UNO ਨੂੰ ਲੈਟਰ ਲਿਖ ਕੇ ਆਵਦੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਤੇ ਹਿੰਦੁਸਤਾਨ ਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਓਸ ਸਮੇਂ ਇੱਕਲੇ ਪੰਨੂ ਦਾ ਹੀ ਨਾਮ ਬਣਾਇਆ ਗਿਆ ਸੀ, ਅੱਜ ਸਿਮਰਨਜੀਤ ਸਿੰਘ ਮਾਨ ਦਾ ਵਿਰੋਧ ਕਰਨ ਵਾਲੇ ਦੱਸਣ ਜਦੋ ਮਾਨ ਨੇ ਏਹਨਾ ਰੈਫਰੈਂਡਮ ਵਾਲਿਆ ਨੂੰ ਸਵਾਲ ਕੀਤੇ ਸੀ, ਉਦੋ ਕਿਉ ਭੱਜੇ ਸੀ❓2017 ਚ ਚੋਣਾਂ ਦੋਰਾਨ ਕਿਉ  ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਵਿਰੋਧ ਕੀਤਾ ਸੀ ਜੋ ਖ਼ਾਲਿਸਤਾਨ ਦੇ ਨਾਮ ਤੇ ਓਥੇ ਬੈਠ ਕੇ ਇੰਟਰਨੈਸ਼ਨਲ ਕਨੂੰਨੀ ਤੌਰ ਤੇ ਲੜਦਾ ਹੈ ਸਰਦਾਰ ਸਿਮਰਨਜੀਤ ਸਿੰਘ ਮਾਨ ਸਾਬ ਨੂੰ UNO ਦੇ ਕਾਨੂੰਨ ਦੀ ਏਹਨਾ ਤੋ ਵੱਧ ਜਿਆਦਾ ਜਾਣਕਾਰੀ ਹੈ, ਜਿਸ ਦੇ ਇੱਕ ਲੈਟਰ ਨੇ 84 ਤੋ ਲੈ ਕੇ ਹੁਣ ਤੱਕ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਹੋਏ ਸਿੰਘਾਂ ਨੂੰ ਬਾਹਰ ਸ਼ਰਨਾਰਥ ਦਵਾਈ ਹੈ, ਅੱਜ ਤੱਕ ਉਹਦੇ ਹਰ ਸਵਾਲ ਦਾ ਜਵਾਬ ਦੇਣ ਤੋ ਭੱਜਦੇ ਨਜ਼ਰ ਆਏ ਹਨ,


84 ਚ ਬਾਦਲਾਂ ਨੇ ਕਿਵੇਂ ਵਿਊਂਤਬੰਦੀ ਨਾਲ ਖ਼ਾਲਿਸਤਾਨ ਵਾਲਿਆ ਦੀ ਸਨਾਖ਼ਤ ਕਰਵਾਈ........... 

          ਬਾਦਲ ਨੇ ਸਰਕਾਰੀ ਦਾਅ ਖੇਡਦੇ ਹੋਏ 84 ਚ ਧਰਮੀ ਫੌਜੀਆਂ ਨੂੰ ਰੇਡੀਓ ਤੇ ਆਪਣੀਆਂ ਬੈਰਕਾਂ ਛੱਡਣ ਲਈ ਇਕ ਬਿਆਨ ਦਿੱਤਾ ਗਿਆ ਸੀ ਜਿਸ ਨਾਲ ਸਰਕਾਰ ਨੂੰ ਬਾਗੀਆਂ ਦੀ ਖਬਰ ਮਿਲ ਸਕੇ ਓਸੇ ਸਰਕਾਰੀ ਦਾਅ ਚ ਤੁਸੀਂ ਖ਼ਾਲਿਸਤਾਨ ਲਈ ਉੱਠ ਰਹੇ ਅਸਲੀ ਰੋਹ ਨੂੰ ਸਰਕਾਰੀ ਤਸ਼ੱਦਦ ਕਰਵਾ ਰਹੇ ਹੋ ਤੇ ਉਹਨਾਂ ਤੇ ਝੂਠੇ ਕੇਸ ਪਵਾ ਰਹੇ ਹੋ, ਜਿਸ ਤਰਾ ਓਸ ਸਮੇਂ ਬਾਦਲ ਨੇ ਖ਼ਾਲਿਸਤਾਨ ਮੰਗਣ ਵਾਲਿਆ ਦੀ ਸਨਾਖ਼ਤ ਕਰਵਾਈ ਸੀ ਓਸੇ ਲਹਿਜੇ ਚ ਤੁਸੀਂ ਖ਼ਾਲਿਸਤਾਨ ਮੰਗਣ ਵਾਲਿਆ ਦੀ ਸਨਾਖ਼ਤ ਕਰਵਾ ਰਹੇ ਹੋ, ਉਹਨਾਂ ਨੂੰ ਜੇਲ੍ਹਾਂ ਚ ਬੰਦ ਕਰਵਾ ਰਹੇ ਹੋ, ਜੇਹੜਾ ਥੋਡੇ ਨਾਲ ਸੰਪਰਕ ਕਰਦਾ ਜਾ ਕੋਈ ਝੰਡਾ ਝੂਲਾ ਦੇਂਦਾ ਉਹਨਾਂ ਨੂੰ ਅਗਲੇ ਦਿਨ ਹੀ ਜੇਲ੍ਹ ਦੀ ਯਾਤਰਾ ਕਰਵਾ ਰਹੇ ਹੋ ਤੁਸੀਂ,


ਨਹਿਰੂ ਲਿਖਤੀ ਸਮਝੌਤਾ ਕਰ ਕੇ ਮੁੱਕਰਿਆ.......... 

     ਹੁਣ ਗੱਲ ਕਰਦੇ ਆ 1947 ਦੀ ਜਵਾਹਰ ਲਾਲ ਨਹਿਰੂ ਨੇ ਕਸ਼ਮੀਰੀਆਂ ਨਾਲ ਰੈਫਰੈਂਡਮ ਦਾ ਲਿਖਤੀ ਵਾਦਾ ਕੀਤਾ ਸੀ, ਜੋ ਬਾਅਦ ਵਿਚ ਮੁੱਕਰ ਵੀ ਗਿਆ ਸੀ ਹੁਣ ਤੁਸੀਂ ਵੀ ਦੱਸੋ ਕੇ ਥੋਡੇ ਕੋਲ ਕੀ ਪਲੈਨਿੰਗ ਹੈ ਰੈਫਰੈਂਡਮ ਕਰਵਾਉਣ ਦੀ, ਜਾ ਤਾਂ ਰੈਫਰੈਂਡਮ ਓਸ ਦੇਸ਼ ਦੀ ਸਟੇਟ ਕਰਵਾ ਸਕਦੀ ਹੈ ਜਾ UNO ਕਰਵਾ ਸਕਦੀ ਹੈ ਤੁਸੀਂ ਦੱਸੋ ਹੁਣ ਥੋਡੇ ਕੋਲ ਕਿਹੜੀ ਅਥਾਰਟੀ ਹੈ ਰੈਫਰੈਂਡਮ ਕਰਵਾਉਣ ਦੀ।।


ਬੇਅਦਬੀ ਵਾਲੇ ਦੁਸ਼ਟ ਬਚੇ ਹੋਏ........... 

       ਥੋਡੀ ਵਜਾ ਕਰਕੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੇ ਦੁਸ਼ਟ ਬਚੇ ਹੋਏ ਹਨ, ਜਿਨਾਂ ਨੇ ਸੋਧਾ ਲਾਉਣਾ ਸੀ ਓਹ ਚੁੱਪ ਹਨ ਕਿਉਂਕਿ ਕੱਲ ਨੂੰ ਖ਼ਾਲਿਸਤਾਨ ਦੀ ਲਹਿਰ ਚ ਕੋਈ ਡੀਕਾ ਨਾ ਖੜਾ ਹੋਵੇ ਪਰ ਅਸਲੀਅਤ ਕੁਝ ਹੋਰ ਹੀ ਸਾਹਮਣੇ ਆ ਰਹੀ ਹੈ,


ਜਮੀਨਾਂ ਦੀ ਕੁਰਕੀ.............. 

       ਅਪਣੇ ਆਪ ਨੂੰ ਤੁਸੀਂ ਮਸ਼ਹੂਰ ਕਰਨ ਲਈ ਸਰਕਾਰ ਨਾਲ ਮਿਲ ਕੇ ਆਵਦੀਆਂ ਜ਼ਮੀਨਾਂ ਦੀ ਕੁਰਕੀ ਕਰਵਾਈ ਸੀ ਓਸ ਦੇ ਆਧਾਰ ਤੇ ਤੁਸੀਂ ਲੱਖਾਂ ਡਾਲਰ ਇਕੱਠੇ ਕੀਤੇ ਤੁਸੀਂ, ਏਥੇ ਸਵਾਲ ਏਹ ਉੱਠਦਾ ਹੈ ਜਿਨਾਂ ਨੇ ਮੁੱਖ ਮੰਤਰੀ ਬੇਅੰਤ ਮਾਰਿਆ ਜਿਨਾਂ ਨੇ ਇੰਦਰਾ ਗਾਂਧੀ ਮਾਰੀਂ ਓਹਨਾਂ ਦੀਆ ਜ਼ਮੀਨਾਂ ਤਾਂ ਕਦੇ ਸਰਕਾਰ ਕੁਰਕੀ ਕਰਵਾ ਨਹੀਂ ਸਕੀ, ਓਹ ਕਿੰਨੇ ਕਿੰਨੇ ਸਾਲਾ ਤੋ ਬਾਹਰ ਵੀ ਬੈਠੇ ਹਨ ਜਿਨਾਂ ਨੇ ਏਡੇ ਏਡੇ ਕਾਂਡ ਕੀਤੇ ਹਨ, ਏਹਨਾ ਨੇ ਏਡਾ ਕੀਡਾ ਕੁ ਵਡਾ ਕਾਂਡ ਕੀਤਾ ਸੀ ਜੋ ਏਹਨਾ ਦੀਆ ਹੀ ਜਮੀਨਾਂ ਦੀਆਂ ਕੁਰਕੀਆਂ ਹੋਈਆਂ,


ਲਾਲਚ ਚ ਨੁਕਸਾਨ.............. 

         ਲੱਖਾਂ ਦੇ ਲਾਲਚ ਦੇ ਕੇ ਮੁੰਡਿਆ ਨੂੰ ਨਾਜਾਇਜ਼ ਚੁਕਵਾਇਆ ਤੇ ਮਰਵਾਇਆ ਹੈ ਤੁਸੀਂ,  ਏਹਨਾ ਸਿਖਸ ਫਾਰ ਜਸਟਿਸ ਵਾਲਿਆ ਨੇ ਸਾਡੇ ਖ਼ਾਲਿਸਤਾਨੀ ਮੁੰਡਿਆ ਨੂੰ ਜਿਨਾਂ ਦੇ ਮਨਾ ਵਿੱਚ ਖ਼ਾਲਿਸਤਾਨ ਲੈਣ ਦੀ ਖਾਹਿਸ਼ ਹੈ ਉਹਨਾਂ ਨੂੰ ਏਹਨਾ ਨੇ ਭਟਕਾਇਆ ਹੋਇਆ ਹੈ, ਲੱਖਾਂ ਦੇ ਇਨਾਮ ਰੱਖੇ ਝੰਡੇ ਝੁਲਾਉਣ ਦੇ ਕਿਸ ਦੇ ਘਰ ਤੱਕ ਪੈਸੇ ਪਹੁੰਚਦੇ ਕੀਤੇ ਏਹਨਾ ਨੇ ਕਿਸ ਸਿੰਘ ਦੇ ਕੇਸ ਲੜ ਰਹੇ ਹਨ ਏਹ ਰੈਫਰੈਂਡਮ ਵਾਲੇ ਬੇਨਤੀ ਹੈ ਕਿ ਆਵਦੀਆਂ ਵੋਟਾਂ ਤਾਂ ਬਣਾ ਲਓ ਪਰ ਨਾਜਾਇਜ ਗਰੀਬ ਮੁੰਡਿਆਂ ਦੀ ਸ਼ਨਾਖਤ ਕਾਰਵਾ ਕੇ ਖ਼ਾਲਿਸਤਾਨ ਦੀ ਮੁਹਿਮ ਨੂੰ ਬਦਨਾਮ ਨਾ ਕਰੋ, ਲੋਕਾਂ ਨੂੰ ਜੋੜੋ ਖ਼ਾਲਿਸਤਾਨ ਨਾਲ ਪਰ ਮੌਕੇ ਤੇ ਉਹਨਾਂ ਦੀ ਸੁਪੋਰਟ ਵੀ ਕਰੋ, ਪਰ ਏਹ ਰਾਜ ਵੋਟਾਂ ਨਾਲ ਨਹੀਂ ਮਿਲਦੇ ਹੁੰਦੇ ਆਇਰਲੈਂਡ ਵਿਚ ਕਿੰਨੀ ਵਾਰ ਰੈਫਰੈਂਡਮ ਹੋ ਚੁੱਕਿਆ ਪਰ ਕਦੇ ਅਲੱਗ ਨਹੀਂ ਹੋਇਆ, ਕੋਈ ਮੁਦਾ ਤਾਂ ਬਣਾਓ ਕਿਸੇ ਸਮਝਦਾਰ ਨਾਲ ਗੱਲ ਤਾਂ ਕਰੋ ਨਜਾਇਜ਼ ਮੁੰਡੇ ਨਾ ਮਰਵਾਓ।।

ਸ਼ਸਤਰਣ ਕੇ ਅਧੀਨ ਆ ਰਾਜ।।🙏🏻🙏🏻

Hukamnama Sahib June 14,2021

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Hukamnama Sahib June 13,2021

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
 (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
 ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

Audio Gurbani at Spotify