Hukamnama Sahib June 19,2021

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Hukamnama Sahib June 18,2021

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਅਰਥ: ਹੇ (ਮੇਰੇਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।


JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Hukamnama Sahib June 17,2021

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Hukamnama Sahib June 16,2021

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Shaheedi divas of Guru Arjun Sahib ji at village Bhagrana Fatehgarh Sahib

 ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਸਬੰਧੀ ਪਛਤਾਵਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਗੜਾਣਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਪਵਿੱਤਰ ਅਸਥਾਨ ਵਿਖੇ ਪਵਾਏ ਗਏ ਜਿਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ. ਈਮਾਨ ਸਿੰੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੁ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੇ ਹਨ ਪਰ ਅfਸੋਸ ਨਾਲ ਕਹਿਣਾ ਪੈਂਦਾ ਹੈ ਕਿ 
 ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਸਬੰਧੀ ਪਛਤਾਵਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਗੜਾਣਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਪਵਿੱਤਰ ਅਸਥਾਨ ਵਿਖੇ ਪਵਾਏ ਗਏ ਜਿਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ. ਈਮਾਨ ਸਿੰੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੁ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੇ ਹਨ ਪਰ ਅਪਸੋਸ ਨਾਲ ਕਹਿਣਾ ਪੈਂਦਾ ਹੈ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਿਰਜਣਾ ਕਰਨ ਵਾਲੇ ਗੁਰੁ ਨੂੰ ਉਸ ਸਮੇ ਮੁਗਲ ਸਲਤਨਤ ਨੇ ਤੱਤੀ ਤਵੀ ਦੇ ਬਿਠਾ ਕੇ ਸ਼ਹੀਦ ਕੀਤਾ ਸੀ ਜੋ ਸਿੱਖ ਕੌਮ ਦੇ ਪਹਿਲੇ ਮਹਾਨ ਸ਼ਹੀਦ ਗੁਰੁ ਹੋਏ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਅਜੇ ਤੱਕ ਵੀ ਰੁਕਣ ਦਾ ਨਾਮ ਨਹੀਂ ਲਹਿ ਰਹੀਆਂ ਪਹਿਲਾਂ ਹੋਈਆਂ ਬੇਅਦਬੀਆਂ ਜਿਵੇਂ ਕਿ ਬਰਗਾੜੀ ਬੁਰਜ ਜਵਾਹਰਕੇ ਤਰਖਾਣ ਮਾਜਰਾ ਅਤੇ  328 ਸਰੂਪਾਂ ਦਾ ਅਜੇ ਵੀ ਪਤਾ ਨਹੀਂ ਲੱਗ ਰਿਹਾ ਜਿਹੜੀਆਂ ਸਰਕਾਰ ਵੱਲੋਂ ਪੜਤਾਲ ਕਰਨ ਲਈ ਸਿਟ ਬਣਾਈਆਂ ਗਈਆਂ ਉਹਨਾਂ ਨੂੰ ਹਾਈਕੋਰਟ ਨੇ ਮੂਲੋਂ ਹੀ ਰੱਦ ਕਰਕੇ ਹੋਰ ਸਿੱਟ ਬਣਾ ਦਿਤੀ ਇਹ ਕਿਹੋ ਜਿਹਾ ਇਨਸਾਫ ਹੈ ਜੇਕਰ ਅਸੀਂ ਆਪਣੇ ਗੁਰੁ ਲਈ ਹੀ ਇਨਸਾਫ ਨਹੀਂ ਲੈ ਸਕੇ ਤਾਂ ਹੋਰ ਕੀ ਇਨਸਾਫ ਮਿਲਣ ਦੀ ਆਸ ਤੇ ਬੈਠੇ ਹਾਂ। ਉਹਨਾ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ਵਿੱਚ ਦਬਾਉਣ ਬਣਾ ਕੇ ਜੋਰ ਨਾਲ ਆਵਾਜ ਉਠਾਉਣ ਤਾਂ ਜੋ ਇਨਸਾਫ ਮਿਲ ਸਕੇ ਅਤੇ ਦੋਸ਼ੀ ਕਠਾਹਿਰੇ ਵਿੱਚ ਹੋਣ।










ਇਸ ਸਮੇਂ ਭਾਈ ਬਲਵਿੰਦਰ ਸਿੰਘ ਜੀ ਚੰਦੂਮਾਜਰਾ ਨੇ ਵੀ ਕਥਾ ਕਰਦਿਆਂ ਸ੍ਰੀ ਗੁਰੁ ਗਰੰਥ ਸਾਹਿਬ ਜੀ ਦੇ 328 ਸਰੂਪਾਂ ਦਾ ਪਤਾ ਲਗਾਉਣ ਲਈ ਅਪੀਲ ਕੀਤੀ ਅਤੇ ਬੜੀ ਹੀ ਸੁੰਦਰ ਕਥਾ ਸ੍ਰੀ ਗੁਰੁ ਅਰਜਨ ਸਾਹਿਬ ਦੇ ਬਾਬਤ ਕੀਤੀ ।

ਝਾਂਮਪੁਰ ਦੇ ਸ. ਗੁਰਮੀਤ ਸਿੰਘ ਕਵੀਸ਼ਰੀ ਜਥੇ ਨੇ ਵੀ ਸ਼ਹੀਦੀ ਸਬੰਧੀ ਕਵਿਤਾਵਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਥੇ ਜਿਕਰ ਕਰਨਾ ਲਾਜ਼ਮੀ ਹੈ ਕਿ ਇਸ ਪ੍ਰੋਗਰਾਮ ਨੂੰ  ਪਿੰਡ ਝਾਂਮਪੁਰ ਦੇ ਵਸਨੀਕ ਨੰਬਰਦਾਰ ਸ. ਕੁਲਵੰਤ ਸਿੰਘ ਅਤੇ ਭਰਾ ਗੁਰਜੀਤ ਸਿੰਘ ਯੂ.ਐਸ.ਏ. ਨੇ ਪ੍ਰੀਵਾਰ ਸਮੇ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਮਿਤੀ 12 ਜੂਨ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 9 ਪਿੰਡ ਭਗੜਾਣਾ ਵਿਖੇ ਕਰਵਾਏ ਸਨ ਜਿਹਨਾਂ ਦੇ ਭੋਗ ਮਿਤੀ 14 ਜੂਨ ਨੂੰ ਪਾਏ ਗਏ। ਇਸ ਸਮੇ ਇਲਾਕੇ ਦੀਆਂ ਸੰਗਤਾਂ ਨੇ ਗੁਰੁ ਘਰ ਵਿਖੇ ਨਤਮਸਤਕ ਹੋ ਕੇ ਹਾਜਰੀ ਭਰੀ। ਇਸ ਸਮੇਂ  ਸ. ਕੁਲਦੀਪ ਸਿੰਘ ਦੁਭਾਲੀ, ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਸਰ,ਥਾਣੇਦਾਰ ਸ. ਸੁਖਦੇਵ ਸਿੰਘ ਝਾਂਮਪੁਰ, ਰਣਧੀਰ ਸਿੰਘ ਸਾਬਕਾ ਸਰਪੰਚ, ਬਾਬਾ ਨਰੈਣ ਦਾਸ, ਸ. ਭੁਪਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਸਿਧੂ ਭਾਈਕੇ, ਸ. ਜਸਵੰਤ ਸਿੰਘ ਭਗੜਾਣਾ, ਸ. ਜਸਮੇਰ ਸਿੰਘ ਬਲਸੂਆਂ ਪਰਬੰਧਕ, ਬਾਬਾ ਪ੍ਰਭੂ ਸਿੰਘ ਹੈਡ ਗਰੰਥੀ, ਸ. ਜੀਤ ਸਿੰਘ ਭਗੜਾਣਾ ਅਤੇ ਹੋਰ ਪਤਵੰਤਿਆਂ ਨੇ ਹਾਜਰ ਲਵਾਈ।

Audio Gurbani at Spotify