ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧। ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫। RAAG SOOHEE, FOURTH MEHL, SECOND HOUSE: |
ONE UNIVERSAL CREATOR GOD. BY THE GRACE OF THE TRUE GURU: |
Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Hukamnama Sahib June 24,2021
Hukamnama Sahib June 23,2021
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609} ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨। ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩। ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪। ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫। SORAT’H, FIFTH MEHL: |
I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 || |
Hukamnama Sahib June 22,2021
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: |
ONE UNIVERSAL CREATOR GOD. BY THE GRACE OF THE TRUE GURU: |
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 || |
Hukamnama Sahib June21,2021
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
Hukamnama Sahib June 20,2021
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
SOOHEE, FOURTH MEHL, SEVENTH HOUSE: |
ONE UNIVERSAL CREATOR GOD. BY THE GRACE OF THE TRUE GURU: |
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 || |