Sant Baba Inderjeet Singh jee Rakba Wale

Hukamnama Sahib July 4,2021

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Hukamnama Sahib July 3,2021


ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

(ਹੇ ਭਾਈ! ਦੁਨੀਆ ਵਿਚਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।

ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Hukamnama Sahib July 2,2021

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Hukamnama Sahib July 1,2021

RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।

ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Hukamnama Sahib June 30,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ। ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Audio Gurbani at Spotify