Sant Baba Inderjeet Singh jee Rakba Wale

Hukamnama Sahib July 9,2021

 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।

ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

ਹੇ ਗੋਪਾਲ! ਹੇ ਕਿਰਪਾਲਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Sorat'h, Fifth Mehla:
I have searched and searched and searched, and found that the Lord's Name is the most sublime reality.
Contemplating it for even an instant, sins are erased; the Gurmukh is carried across and saved. ||1||
Drink in the sublime essence of the Lord's Name, O man of spiritual wisdom.
Listening to the Ambrosial Words of the Holy Saints, the mind finds absolute fulfillment and satisfaction. ||Pause||
Liberation, pleasures, and the true way of life are obtained from the Lord, the Giver of all peace.
The Perfect Lord, the Architect of Destiny, blesses His slave with the gift of devotional worship. ||2||
Hear with your ears, and sing with your tongue, and meditate within your heart on Him.
The Lord and Master is all-powerful, the Cause of causes; without Him, there is nothing at all. ||3||
By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Hukamnama Sahib July 8,2021

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Hukamnama Sahib July7,2021

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।

ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।

ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ

ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ।

ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

Hukamnama Sahib July 6,2021

 

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Hukamnama Sahib July 5,2021

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਅਰਥ: ਹੇ (ਮੇਰੇਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ।੪।੨।


JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Audio Gurbani at Spotify