Sant Baba Inderjeet Singh jee Rakba Wale

Hukamnama Sahib July 14,2021

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Hukamnama Sahib July 13,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Hukamnama Sahib July 12,2021

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

 ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

Hukamnama Sahib July 11,2021

 

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ 

ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Hukamnama Sahib July 10,2021


ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Audio Gurbani at Spotify