Sant Baba Inderjeet Singh jee Rakba Wale

Hukamnama Sahib July 18,2021

 

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ 

ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ੧।ਰਹਾਉ।

ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪਬਚਾ ਲੈ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Hukamnama Sahib July 17,2021

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ੧।
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?੧।ਰਹਾਉ।
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ। ਪਰਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ੪।੨।
ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Hukamnama Sahib July 16,2021

 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Sangrand Hukamnama Sahib

 ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) ।

ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।

ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ।

ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

In the month of Saawan, the soul-bride is happy, if she falls in love with the Lotus Feet of the Lord.
Her mind and body are imbued with the Love of the True One; His Name is her only Support.

The pleasures of corruption are false. All that is seen shall turn to ashes.

The drops of the Lord's Nectar are so beautiful! Meeting the Holy Saint, we drink these in.
The forests and the meadows are rejuvenated and refreshed with the Love of God, the All-powerful, Infinite Primal Being.
My mind yearns to meet the Lord. If only He would show His Mercy, and unite me with Himself!
Those brides who have obtained God-I am forever a sacrifice to them.
O Nanak, when the Dear Lord shows kindness, He adorns His bride with the Word of His Shabad.


Saawan is delightful for those happy soul-brides whose hearts are adorned with the Necklace of the Lord's Name. ||6||

Hukamnama Sahib July 15,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Audio Gurbani at Spotify