Sant Baba Inderjeet Singh jee Rakba Wale

Hukamnama Sahib July 22,2021


ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖਦੂਰ ਨਹੀਂ ਹੁੰਦੀ।੧।

ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ।

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।

(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?੫।

ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Hukamnama Sahib July 21,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Hukamnama Sahib July 20,2021

 

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

ਮੁਸੀਬਤ ਰਾਂ ਮਰਦਾਂ ਤੇ ਪੈਂਦੀ ਰਹਿੰਦੀ ਐ


 

Hukamnama Sahib July 19,2021

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
 (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
 ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

Audio Gurbani at Spotify