ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 | |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Aug 01,2021
Hukamnama Sahib July 31,2021
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: |
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || |
Hukamnama Sahib july 30,2021
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।
|
Hukamnama Sahib July 29,2021
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || |
Hukamnama Sahib July 28,2021
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।
ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
SORAT’H, FIFTH MEHL: |
The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 || |