Sant Baba Inderjeet Singh jee Rakba Wale

Hukamnama Sahib Aug 6,2021

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Hukamnama Sahib Aug 5,2021

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥


ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।

(ਹੇ ਭਾਈ! ਤਾਂਹੀਏਂਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।

ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

DHANAASAREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

Hukamnama Sahib Aug 4,2021

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ 

ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇਔਗੁਣ ਵੇਚ ਦਿਆਂ (ਦੂਰ ਕਰ ਦਿਆਂ। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।

ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।

ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।

ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।

ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥  (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) 

ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ।੪।੧।

RAAG SOOHEE, FOURTH MEHL, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU:

If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||

Hukamnama Sahib Aug 3,2021

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ 

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।


SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||

Hukamnama Sahib Aug 02,2021

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।


BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Audio Gurbani at Spotify