ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Aug 11,2021
Hukamnama Sahib Aug 10,2021
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧। SORAT’H, THIRD MEHL FIRST HOUSE, TI-TUKAS: |
ONE UNIVERSAL CREATOR GOD. BY THE GRACE OF THE TRUE GURU: |
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 || |
Hukamnama Sahib Aug 9,2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧। SORAT’H, FIFTH MEHL, FIRST HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 || |
Hukamnama Sahib Aug 8,2021
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। SORAT’H, FIFTH MEHL: |
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 || |
Hukamnama Sahib Aug 7,2021
ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
ਅਰਥ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) । ਹੇ ਭਾਈ! ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ) ।
ਹੇ ਭਾਈ! ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ। (ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ।
ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧।
ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
ਅਰਥ: ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। (ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ।
ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ।
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨।
ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
ਅਰਥ: ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ। ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ।
ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ। ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ। ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ।
ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ।੩।
ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
ਅਰਥ: ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ। ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ।
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ।
ਹੇ ਨਾਨਕ! ਆਖ-(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ, (ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।
Soohee, Fifth Mehl:
My Perfect True Guru is my Best Friend, the Primal Being. I do not know any other than Him, Lord.
He is my mother, father, sibling, child, relative, soul and breath of life. He is so pleasing to my mind, O Lord.
My body and soul are all His blessings. He is overflowing with every quality of virtue.
My God is the Inner-knower, the Searcher of hearts. He is totally permeating and pervading everywhere.
In His Sanctuary, I receive every comfort and pleasure. I am totally, completely happy.
Forever and ever, Nanak is a sacrifice to God, forever, a devoted sacrifice. ||1||
By great good fortune, one finds such a Guru, meeting whom, the Lord God is known.
The sins of countless lifetimes are erased, bathing continually in the dust of the feet of God's Saints.
Bathing in the dust of the feet of the Lord, and meditating on God, you shall not have to enter into the womb of reincarnation again.
Grasping hold of the Guru's Feet, doubt and fear are dispelled, and you receive the fruits of your mind's desires.
Continually singing the Glorious Praises of the Lord, and meditating on the Naam, the Name of the Lord, you shall no longer suffer in pain and sorrow.
O Nanak, God is the Giver of all souls; His radiant glory is perfect! ||2||
The Lord, Har, Har, is the treasure of virtue; the Lord is under the power of His Saints.
Those who are dedicated to the feet of the Saints, and to serving the Guru, obtain the supreme status, O Lord.
They obtain the supreme status, and eradicate self-conceit; the Perfect Lord showers His Grace upon them.
Their lives are fruitful, their fears are dispelled, and they meet the One Lord, the Destroyer of ego.
He blends into the One, to whom he belongs; his light merges into the Light.
O Nanak, chant the Naam, the Name of the Immaculate Lord; meeting the True Guru, peace is obtained. ||3||
Sing continually the songs of joy, O humble beings of the Lord; all your desires shall be fulfilled.
Those who are imbued with the Love of their Lord and Master do not die, or come or go in reincarnation.
The Imperishable Lord is obtained, meditating on the Naam, and all one's wishes are fulfilled.
Peace, poise, and all ecstasy are obtained, attaching one's mind to the Guru's feet.
The Imperishable Lord is permeating and pervading each and every heart; He is in all places and interspaces.
Says Nanak, all affairs are perfectly resolved, focusing one's mind on the Guru's Feet. ||4||2||5||