ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨। TODEE, FIFTH MEHL: |
Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Aug 15,2021
Hukamnama Sahib Aug 14,2021
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭। JAITSREE, FOURTH MEHL, SECOND HOUSE: |
ONE UNIVERSAL CREATOR GOD. BY THE GRACE OF THE TRUE GURU: |
Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 || |
Hukamnama Sahib Aug 13,2021
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।
Soohee, Fourth Mehl, Sixth House
One Universal Creator God. By The Grace Of The True Guru:
Go and ask Bidar, the son of a maid; Krishna himself stayed in his house. ||1||
Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||
Ravi Daas, the leather-worker, praised the Lord, and sang the Kirtan of His Praises each and every instant.
Although he was of low social status, he was exalted and elevated, and people of all four castes came and bowed at his feet. ||2||
Naam Dayv loved the Lord; the people called him a fabric dyer.
The Lord turned His back on the high-class Kh'shaatriyas and Brahmins, and showed His face to Naam Dayv. ||3||
All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.
Servant Nanak shall touch their feet night and day, if the Lord, the King, grants His Grace. ||4||1||8||
Hukamnama Sahib Aug 12,2021
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL: |
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 || |