Sant Baba Inderjeet Singh jee Rakba Wale

Hukamnama Sahib Aug 19,2021

 ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

SOOHEE, FOURTH MEHL:

Those beings, within whose inner selves my Lord, Har, Har, dwells — all their diseases are cured. They alone become liberated, who meditate on the Name of the Lord; they obtain the supreme status. || 1 || O my Lord, the Lord’s humble servants become healthy. Those who meditate on my Lord, Har, Har, through the Word of the Guru’s Teachings, are rid of the disease of ego. || 1 || Pause || Brahma, Vishnu and Shiva suffer from the disease of the three gunas — the three qualities; they do their deeds in egotism. The poor fools do not remember the One who created them; this understanding of the Lord is only obtained by those who become Gurmukh. || 2 || The entire world is afflicted by the disease of egotism. They suffer the terrible pains of birth and death. By Guru’s Grace, a few rare ones are saved; I am a sacrifice to those humble beings. || 3 || The One who created the Universe, that Lord alone knows. His beauty is incomparable. O Nanak, the Lord Himself gazes upon it, and is pleased. The Gurmukh contemplates God. || 4 || 3 || 14 ||

Hukamnama Sahib Aug 18,2021

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Hukamnama Sahib Aug 17,2021

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ 

ਅਰਥ: (ਮੋਹ-ਰੂਪਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰਸੁੱਤਿਆਂ ਹੀ ਗੁਜ਼ਰ ਗਈ ਹੈਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾਚਾਉ ਉਪਜਿਆ ਹੈ।

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ 

ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।

ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ 

ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ 

ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।

ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥


ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ 

ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

Sangrand Hukamnama Sahib

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ 

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।

ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।

(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।

ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।


BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

Hukamnama Sahib Aug 16,2021

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ 

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈਰਹਾਉ

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||



Audio Gurbani at Spotify