RAAG SORAT’H, THE WORD OF DEVOTEE KABEER JEE, FIRST HOUSE: |
ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦। |
O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Aug 24,2021
Hukamnama Sahib Aug 23,2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧। SORAT’H, FIFTH MEHL, FIRST HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 || |
Hukamnama Sahib Aug 22,2021
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।
DHANAASAREE, FIFTH MEHL, SIXTH HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 || |
Hukamnama Aug 21,2021
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦। DHANAASAREE, FIFTH MEHL: |
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 || |
Hukamnama Sahib Aug 20,2021
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: |
ONE UNIVERSAL CREATOR GOD. BY THE GRACE OF THE TRUE GURU: |
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 || |