ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩। RAAG DHANAASAREE, THE WORD OF DEVOTEE KABEER JEE: |
ONE UNIVERSAL CREATOR GOD. BY THE GRACE OF THE TRUE GURU: |
That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Sep 11,2021
Hukamnama Sahib Sep 10,2021
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: |
I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 || |
Road Kissan Sangharsh Committee Punjab conference
The farmers are egitating everywhere for their demands. Now Road Kissan Sangharsh Committee held thousands of tractor rally and confrence at Lakhnaur Mohali which demanded that no land would be allowed to acquire to construct the National Highway to joint international airport with GT road. Because the amount is not sufficient to rahibilitate those farmers lands would be acquired. The people from the all areas of Punjab participatd but no senior leader of any kissan union was present. The local villagers of Village Jhampur Rampur Bhagta and other areas of district Fatehgarh Sahib and Mohali attended the conference. The farmers now protesting in Karnal Haryana start construction of tents because the Khattar government of BJP is not accepted the demands of the union leaders to terminate SDM an SD SHO who ordered to brutality beat the farmers in Karnal and compensation of 25 lakhs and govt job was not given to kin of the deceased farmer. The other side farmers are sitting out of d we lhi borders to cancel three farm laws but the BjP government at centre is not accepted to repeal these laws. There are so m as ny other unions of teachers are separately protesting to regularise their contract base posts.
Overall situation is now egitating.by allmost every sect of the society.only the richest people are we njoying .
Hukamnama Sahib Sep 9,2021
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
DHANAASAREE, FIFTH MEHL: |
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || |
Hukamnama Sahib Sep 8,2021
ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||