Sant Baba Inderjeet Singh jee Rakba Wale

Hukamnama Sahib Sep 15,2021

  ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?

(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ੨।

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।

ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ੪।੨।

ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Hukamnama Sahib Sep 14,2021

Hukamnama Sahib Sep 13, 2021

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ 

ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।

ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।

ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

SOOHEE, FIRST MEHL:

Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. || 1 || The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. || 2 || And one who lives in the Mansion of the Lord’s Presence, why should he bow down to any other? The gate-keeper at the Lord’s Gate shall not stop him to ask any questions. And one who is blessed with the Lord’s Glance of Grace — by his words, others are emancipated as well. || 3 || The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak, the Naam, the Name of the Lord is the blessing, given to those who receive His Mercy, and His Grace. || 4 || 3 || 5 ||

Hukamnama Sahib Sep 12,2021

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।

ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?੧।ਰਹਾਉ।

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ੨।੩।

ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

ਹਰਿਆਣਾ ਖੱਟੜ ਸਰਕਾਰ ਨੇ ਕਿਸਾਨਾਂ ਦੀਆਂ ਮੰਗ ਮੰਨਣ ਦਾ ਐਲਾਨ ਕਰ ਦਿੱਤਾ

 ਕਿਸਾਨ ਆਪਣੀਆਂ ਮੰਗਾਂ ਲਈ ਹਰ ਜਗ੍ਹਾ ਅੰਦੋਲਨ ਕਰ ਰਹੇ ਹਨ. ਹੁਣ ਰੋਡ  ਕਿਸਾਨ ਸੰਘਰਸ਼ ਕਮੇਟੀ ਪੰਜਾਬ

ਨੇ ਲਖਨੌਰ ਮੋਹਾਲੀ ਵਿਖੇ ਟਰੈਕਟਰ ਰੈਲੀ ਅਤੇ ਕਾਨਫਰੰਸ ਕੀਤੀ ਜਿਸ ਵਿੱਚ ਮੰਗ ਕੀਤੀ ਗਈ ਕਿ ਜੀਟੀ ਰੋਡ ਦੇ ਨਾਲ ਸਾਂਝੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਕੌਮੀ ਮਾਰਗ ਬਣਾਉਣ ਲਈ ਕਿਸੇ ਵੀ ਜ਼ਮੀਨ ਨੂੰ ਐਕਵਾਇਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਉਂਕਿ ਇਹ ਰਕਮ ਉਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕੁਆਇਰ ਕਰਨ ਲਈ ਕਾਫੀ ਨਹੀਂ ਹੈ. ਪੰਜਾਬ ਦੇ ਸਾਰੇ ਖੇਤਰਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਪਰ ਕਿਸੇ ਵੀ ਕਿਸਾਨ ਯੂਨੀਅਨ ਦਾ ਕੋਈ ਸੀਨੀਅਰ ਆਗੂ ਮੌਜੂਦ ਨਹੀਂ ਸੀ। ਕਾਨਫਰੰਸ ਵਿੱਚ ਪਿੰਡ ਝਾਮਪੁਰ ਰਾਮਪੁਰ ਭਗਤਾ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਮੁਹਾਲੀ ਦੇ ਹੋਰ ਇਲਾਕਿਆਂ ਦੇ ਸਥਾਨਕ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਕਰਨਾਲ ਹਰਿਆਣਾ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਟੈਂਟਾਂ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਭਾਜਪਾ ਦੀ ਖੱਟਰ ਸਰਕਾਰ ਨੇ ਯੂਨੀਅਨ ਆਗੂਆਂ ਦੀ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਹੈ, ਜਿਨ੍ਹਾਂ ਨੇ ਐਸਡੀਐਮ ਨੂੰ ਇੱਕ ਐਸਡੀ ਐਸਐਚਓ ਨੂੰ ਖਤਮ ਕਰਨ ਦੇ ਹੁਕਮ ਦਿੱਤੇ ਸਨ ਜਿਨ੍ਹਾਂ ਨੇ ਕਰਨਾਲ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਕੁੱਟਣ ਅਤੇ 25 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਸੀ। ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਨਹੀਂ ਦਿੱਤਾ ਗਿਆ। ਦੂਸਰੇ ਪਾਸੇ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਹੱਦਾਂ ਤੋਂ ਬਾਹਰ ਬੈਠੇ ਹਨ ਪਰ ਕੇਂਦਰ ਦੀ ਬੀਜੇਪੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸਵੀਕਾਰ ਨਹੀਂ ਕਰ ਰਹੀ ਹੈ। ਅਧਿਆਪਕਾਂ ਦੀਆਂ ਹੋਰ ਯੂਨੀਅਨਾਂ ਆਪਣੀ ਕੰਟਰੈਕਟ ਬੇਸ ਪੋਸਟਾਂ ਨੂੰ ਨਿਯਮਤ ਕਰਨ ਲਈ ਵੱਖਰੇ ਤੌਰ 'ਤੇ ਵਿਰੋਧ ਕਰ ਰਹੀਆਂ ਹਨ। ਸਮੁੱਚੇ ਤੌਰ 'ਤੇ ਸਥਿਤੀ ਹੁਣ ਸਮਾਜ ਦੇ ਹਰ ਫਿਰਕੇ ਦੁਆਰਾ ਹੰਕਾਰੀ ਹੈ. ਸਿਰਫ ਅਮੀਰ ਲੋਕ ਹੀ ਅਸੀਂ ਖੁਸ਼ ਹਨ।
ਇਸ ਖਬਰ ਲਿਖਣ ਤਕ ਕਰਨਲ ਦਾ ਧਰਨਾ ਸਮਾਪਤ ਹੋ ਗਿਆ ਕਿਉਂਕਿ ਹਰਿਆਣਾ ਖੱਟੜ ਸਰਕਾਰ ਨੇ ਕਿਸਾਨਾਂ ਦੀਆਂ ਮੰਗ ਮੰਨਣ ਦਾ ਐਲਾਨ ਕਰ ਦਿੱਤਾ ਹੈ ।

Audio Gurbani at Spotify