Sant Baba Inderjeet Singh jee Rakba Wale

HUKAMNAMA SAHIB Sep 24,2021

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।

ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।

ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।

ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ੧।

ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ 

ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।

ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।

ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ 

ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।

(ਪਰ, ਸਤਸੰਗ ਵਿਚ ਭੀਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।

(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

SHALOK, THIRD MEHL:

Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 || THIRD MEHL: Serving the True Guru, one finds a lasting peace; the pains of birth and death are removed. He is not troubled by anxiety; the carefree Lord comes to dwell in the mind. Deep within, is the sacred shrine of spiritual wisdom, revealed by the True Guru. Filth is removed, and the mind becomes pure, bathing in the sacred shrine, the pool of Ambrosial Nectar. The friend meets with the True Friend, the Lord, through the love of the Shabad. Within the home of his heart, he finds the Divine Self, and his light blends with the Light. The Messenger of Death does not leave the hypocrite; he is led away in dishonor. O Nanak, those who are attuned to the Naam are saved; they are in love with the True Lord. || 2 || PAUREE: Go, and sit in the Sat Sangat, the True Congregation, where the Name of the Lord is churned. In peace and poise, contemplate the Lord’s Name — don’t lose the essence of the Lord. Chant the Name of the Lord, Har, Har, constantly, day and night, and you shall be accepted in the Court of the Lord. He alone finds the Perfect True Guru, on whose forehead such pre-ordained destiny is written. Let everyone bow in worship to the Guru, who speaks the sermon of the Lord. || 4 ||

HUKAMNAMA SAHIB Sep 23,2021

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।

ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।

ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

SORAT’H, FOURTH MEHL:

God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 || My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause || The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 || The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 || The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||

Hukamnama Sahib Sep 22,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Hukamnama Sahib Sep 21,,2021

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Hukamnama Sahib Sep 20,2021

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂਤੂੰ ਅਪਹੁੰਚ ਹੈਂਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।


DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Audio Gurbani at Spotify