Sant Baba Inderjeet Singh jee Rakba Wale

HUKAMNAMA SAHIB Sep 29,2021

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ੩।

ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂਤੂੰ ਅਪਹੁੰਚ ਹੈਂਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।


DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

HUKAMNAMA SAHIB Sep 28,2021

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ 

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

HUKAMNAMA SAHIB Sep 27,2021

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||


HUKAMNAMA SAHIB Sep 26,2021

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।

(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।

ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।

ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।

ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।

ਹੇ ਨਾਨਕ! ਕੋਈ ਵਿਰਲਾਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।

SHALOK, THIRD MEHL:

O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||

Hukamnama Sahib Sep 25,2021

ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।

ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।

ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ 

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨।

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥

ਅਰਥ: ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।

ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ।

ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ੩।

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ 

ਅਰਥ: ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ।

ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ।

ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ।੪।੧।

Wadahans, Third Mehl: One Universal Creator God. By The Grace Of The True Guru: Praise God, the True Lord; He is all-powerful to do all things. The soul-bride shall never be a widow, and she shall never have to endure suffering. She shall never suffer – night and day, she enjoys pleasures; that soul-bride merges in the Mansion of her Lord’s Presence. She knows her Beloved, the Architect of karma, and she speaks words of ambrosial sweetness. The virtuous soul-brides dwell on the Lord’s virtues; they keep their Husband Lord in their remembrance, and so they never suffer separation from Him. So praise your True Husband Lord, who is all-powerful to do all things. ||1||


The True Lord and Master is realized through the Word of His Shabad; He blends all with Himself.


That soul-bride is imbued with the Love of her Husband Lord, who banishes her self-conceit from within.


Eradicating her ego from within herself, death shall not consume her again; as Gurmukh, she knows the One Lord God.


The desire of the soul-bride is fulfilled; deep within herself, she is drenched in His Love. She meets the Great Giver, the Life of the World.


Imbued with love for the Shabad, she is like a youth intoxicated; she merges into the very being of her Husband Lord.


The True Lord Master is realized through the Word of His Shabad. He blends all with Himself. ||2||


Those who have realized their Husband Lord - I go and ask those Saints about Him.


Renouncing ego, I serve them; thus I meet my True Husband Lord, with intuitive ease.


The True Husband Lord comes to meet the soul-bride who practices Truth, and is imbued with the True Word of the Shabad.


She shall never become a widow; she shall always be a happy bride. Deep within herself, she dwells in the celestial bliss of Samaadhi.


Her Husband Lord is fully pervading everywhere; beholding Him ever-present, she enjoys His Love, with intuitive ease.


Those who have realized their Husband Lord - I go and ask those Saints about Him. ||3||


The separated ones also meet with their Husband Lord, if they fall at the Feet of the True Guru.

.
The True Guru is forever merciful; through the Word of His Shabad, demerits are burnt away.


Burning away her demerits through the Shabad, the soul-bride eradicates her love of duality, and remains absorbed in the True, True Lord.


Through the True Shabad, everlasting peace is obtained, and egotism and doubt are dispelled.


The Immaculate Husband Lord is forever the Giver of peace; O Nanak, through the Word of His Shabad, He is met.


The separated ones also meet with their Husband Lord, if they fall at the feet of the True Guru. ||4||1||

Audio Gurbani at Spotify