ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਅਰਥ: (ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ। ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ। (ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ। ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ। (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ। 21। ਨੋਟ: ਅੱਖਰ 'ਘ' ਦੇ ਪਿਛੋਂ 'ਙ' ਆਉਂਦਾ ਹੈ। ਇਸ ਦੇ ਥਾਂ ਅਗਲੀ ਪਉੜੀ ਵਿਚ ਅੱਖਰ 'ਗ' ਵਰਤਿਆ ਹੈ। ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ। ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ। ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ) , (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ। (ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ। (ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) । 22। ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) । (ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ। (ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23। ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਅਰਥ: (ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ। ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ। (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ। (ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ) , ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) । 24। ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥ ਅਰਥ: (ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ, ਜੋ ਸਦਾ (ਜੀਵਾਂ ਦਾ) ਦਾਤਾ ਹੈ (ਜਿਸ ਤੋਂ ਬਿਨਾ) ਹੋਰ ਕੋਈ (ਦਾਤਾ) ਨਹੀਂ। (ਹੇ ਪਾਂਡੇ! ਗੋਪਾਲ ਓਅੰਕਾਰ ਅੱਗੇ ਅਰਦਾਸ ਕਰ ਤੇ ਆਖ– ਹੇ ਪ੍ਰਭੂ!) ਜਿਵੇਂ ਤੂੰ (ਮੈਨੂੰ) ਰੱਖਣਾ ਚਾਹੁੰਦਾ ਹੈਂ ਤਿਵੇਂ ਰੱਖ; (ਪਰ) ਮੈਂ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ, ਹਾਂ, ਤੇਰੀ ਸਿਫ਼ਤਿ ਹੀ ਮੈਨੂੰ ਇੱਜ਼ਤ ਤੇ ਨਾਮਣਾ ਦੇਂਦੀ ਹੈ। (ਹੇ ਪ੍ਰਭੂ!) ਜੇ ਮੈਂ ਤੈਨੂੰ ਚੰਗਾ ਲੱਗਾਂ ਤਾਂ ਮੈਂ ਸਦਾ ਜਾਗਦਾ ਰਹਾਂ (ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਾਂ) , ਜੇ ਤੂੰ (ਆਪ) ਮੈਨੂੰ (ਆਪਣੇ ਵਿਚ) ਜੋੜੀ ਰੱਖੇਂ, ਤਾਂ ਮੈਂ ਤੇਰੇ (ਚਰਨਾਂ) ਵਿਚ ਲੀਨ ਰਹਾਂ। ਮੈਂ ਜਗਤ ਦੇ ਮਾਲਕ (ਪ੍ਰਭੂ) ਦੀ ਸਦਾ ਜੈ ਜੈਕਾਰ ਆਖਦਾ ਹਾਂ। (ਹੇ ਪਾਂਡੇ! ਇਸ ਤਰ੍ਹਾਂ) ਸਤਿਗੁਰੂ ਦੀ ਮਤਿ ਲੈ ਕੇ ਵੀਹ-ਵਿਸਵੇ ਇੱਕ ਪਰਮਾਤਮਾ ਨੂੰ ਮਿਲ ਸਕੀਦਾ ਹੈ। 25। RAAMKALEE, FIRST MEHL, DAKHANEE, ONGKAAR: |
ONE UNIVERSAL CREATOR GOD. BY THE GRACE OF THE TRUE GURU: |
Wandering to countless doorsteps and homes, I have grown weary. My incarnations are countless, without limit. I have had so many mothers and fathers, sons and daughters. I have had so many gurus and disciples. Through a false guru, liberation is not found. There are so many brides of the One Husband Lord — consider this. The Gurmukh dies, and lives with God. Searching in the ten directions, I found Him within my own home. I have met Him; the True Guru has led me to meet Him. || 21 || The Gurmukh sings, and the Gurmukh speaks. The Gurmukh evaluates the value of the Lord, and inspires others to evaluate Him as well. The Gurmukh comes and goes without fear. His filth is taken away, and his stains are burnt off. The Gurmukh contemplates the sound current of the Naad for his Vedas. The Gurmukh’s cleansing bath is the performance of good deeds. For the Gurmukh, the Shabad is the most excellent Ambrosial Nectar. O Nanak, the Gurmukh crosses over. || 22 || The fickle consciousness does not remain stable. The deer secretly nibbles at the green sprouts. One who enshrines the Lord’s lotus feet in his heart and consciousness lives long, always remembering the Lord. Everyone has worries and cares. He alone finds peace, who thinks of the One Lord. When the Lord dwells in the consciousness, and one is absorbed in the Lord’s Name, one is liberated, and returns home with honor. || 23 || The body falls apart, when one knot is untied. Behold, the world is on the decline; it wlll be totally destroyed. Only one who looks alike upon sunshine and shade has his bonds shattered; he is liberated and returns home. Maya is empty and petty; she has defrauded the world. Such destiny is pre-ordained by past actions. Youth is wasting away; old age and death hover above the head. The body falls apart, like algae upon the water. || 24 || God Himself appears throughout the three worlds. Throughout the ages, He is the Great Giver; there is no other at all. As it pleases You, You protect and preserve us. I ask for the Lord’s Praises, which bless me with honor and credit. Remaining awake and aware, I am pleasing to You, O Lord. When You unite me with Yourself, then I am merged in You. I chant Your Victorious Praises, O Life of the World. Accepting the Guru’s Teachings, one is sure to merge in the One Lord. || 25 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Oct 13,2021
Hukamnama Sahib Oct 12,2021
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ।
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧।
(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨।
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩।
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।
Raamkalee, Fifth Mehla:
Millions of meditations and austerities rest in him,
along with wealth, wisdom, miraculous spiritual powers and angelic spiritual insight.
He enjoys the various shows and forms, pleasures and delicacies;
the Naam, the Name of the Lord, dwells within the heart of the Gurmukh. ||1||
Such is the glorious greatness of the Name of the Lord.
Its value cannot be described. ||1||Pause||
He alone is brave, patient and perfectly wise;
he is intuitively in Samaadhi, profound and unfathomable.
He is liberated forever and all his affairs are perfectly resolved;
the Lord's Name abides within his heart. ||2||
He is totally peaceful, blissful and healthy;
he looks upon all impartially, and is perfectly detached.
He does not come and go, and he never wavers;
the Naam abides in his mind. ||3||
God is Merciful to the meek; He is the Lord of the World, the Lord of the Universe.
The Gurmukh meditates on Him, and his worries are gone.
The Guru has blessed Nanak with the Naam;
he serves the Saints, and works for the Saints. ||4||15||26||
Hukamnama Sahib Oct 11,2021
ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।
(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।
BILAAVAL, FIFTH MEHL: |
Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 || |
Hukamnama Sahib Oct 10,2021
ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।
(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।
BILAAVAL, FIFTH MEHL: |
Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 || |
Hukamnama Sahib Oct 09,2021
ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।
(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।
(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨।
ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ।੩।
ਕਬੀਰ ਆਖਦਾ ਹੈ-(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨।
ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਉਮਰ ਗੰਵਾ ਕੇ ਆਖ਼ਰ ਪਛਤਾਣਾ ਪੈਂਦਾ ਹੈ ਕਿ ਅਗਾਂਹ ਕੀਹ ਬਣੇਗਾ।
SOOHEE, KABEER JEE: |
My innocent soul trembles and shakes. I do not know how my Husband Lord will deal with me. || 1 || The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. || 1 || Pause || Water does not remain in the unbaked clay pot; when the soul-swan departs, the body withers away. || 2 || I decorate myself like a young virgin; but how can I enjoy pleasures, without my Husband Lord? || 3 || My arm is tired, driving away the crows. Says Kabeer, this is the way the story of my life ends. || 4 || 2 || |