ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮। ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨। TILANG, FOURTH MEHL: |
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Oct 17,2021
Sangrand Hukamnama Sahib
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।
(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।
ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।
BAARAH MAAHAA ~ THE TWELVE MONTHS: MAAJH, FIFTH MEHL, FOURTH HOUSE: |
ONE UNIVERSAL CREATOR GOD. BY THE GRACE OF THE TRUE GURU: |
In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||
Hukamnama Sahib Oct 16,2021
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: |
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: |
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 | |
Hukamnama Sahib Oct 15,2021
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥
ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥
ਅਰਥ: ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ। ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) । ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ।
ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ। ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ। 50।
No one knows the mystery of the Creator of the World.
Whatever the Creator of the World does, is certain to occur.
For wealth, some meditate on the Lord.
By pre-ordained destiny, wealth is obtained.
For the sake of wealth, some become servants or thieves.
Wealth does not go along with them when they die; it passes into the hands of others.
Without Truth, honor is not obtained in the Court of the Lord.
Drinking in the subtle essence of the Lord, one is emancipated in the end. ||50||
Hukamnama Sahib Oct 14,2021
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧। DHANAASAREE, FIRST MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 || |