ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧। DHANAASAREE, FIRST MEHL, SECOND HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 || |
NEWS VIEWS AND MUCH MORE Tribune International, a leading news and current affairs website, is pleased to announce the launch of its new blog on South Asian news and culture. The blog will feature a variety of content, including news articles, opinion pieces, interviews, and photo galleries, covering all aspects of South Asian life, from politics and economics to culture and lifestyle. The blog is edited by a team of experienced and knowledgeable journalists, and will provide readers with a uniq
Sant Baba Inderjeet Singh jee Rakba Wale
Hukamnama Sahib Oct 27,2021
Hukamnama Sahib Oct 26,2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧। SORAT’H, FIFTH MEHL, FIRST HOUSE, ASHTAPADEES: |
ONE UNIVERSAL CREATOR GOD. BY THE GRACE OF THE TRUE GURU: |
The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 || |
Hukamnama Sahib Oct 25,2021
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪। DHANAASAREE, FIRST MEHL: |
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 || |
Hukamnama Sahib Oct 24,2021
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636} ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬। ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩। SORAT’H, FIRST MEHL: |
Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 || |
Hukamnama Sahib Oct 23,2021
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ। (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩। SORAT'H, FIFTH MEHL: |
Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 || |