Sant Baba Inderjeet Singh jee Rakba Wale

Hukamnama Sahib Nov 01,2021

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ 

ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।

ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।

ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।

SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Hukamnama Sahib Oct 31,2021

HUKAMNAMA SAHIB

 ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।

ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ 

ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {

ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।

ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ 

ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ 

ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ    

ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

Hukamnama Sahib Oct 30,2021

Hukamnama Sahib Oct 30,2021

ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ 

ਅਰਥ: ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ।

ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ।

ਹੇ ਦਾਸ ਨਾਨਕ! ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧।

ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥

ਅਰਥ: ਹੇ ਭਾਈ! ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ।

ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨।

ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ 

ਅਰਥ: ਹੇ ਭਾਈ! ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ। ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ।

ਹੇ ਦਾਸ ਨਾਨਕ! ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ।੩।

ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥ {ਪੰਨਾ 777}


ਅਰਥ: ਹੇ ਭਾਈ! ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ) , (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ।

ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹੇ ਦਾਸ ਨਾਨਕ! ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ।੪।੨।੬।੧੮।

SOOHEE, CHHANT, FOURTH MEHL:

Eradicate the poison of egotism, O human being; it is holding you back from meeting your Lord God. This golden-colored body has been disfigured and ruined by egotism. Attachment to Maya is total darkness; this foolish, self-willed manmukh is attached to it. O servant Nanak, the Gurmukh is saved; through the Word of the Guru’s Shabad, he is released from egotism. || 1 || Overcome and subdue this mind; your mind wanders around continually, like a falcon. The mortal’s life-night passes painfully, in constant hope and desire. I have found the Guru, O humble Saints; my mind’s hopes are fulfilled, chanting the Lord’s Name. Please bless servant Nanak, O God, with such understanding, that abandoning false hopes, he may always sleep in peace. || 2 || The bride hopes in her mind, that her Sovereign Lord God will come to her bed. My Lord and Master is infinitely compassionate; O Sovereign Lord, be merciful, and merge me into Yourself. My mind and body long to behold the Guru’s face. O Sovereign Lord, I have spread out my bed of loving faith. O servant Nanak, when the bride pleases her Lord God, her Sovereign Lord meets her with natural ease. || 3 || My Lord God, my Sovereign Lord, is on the one bed. The Guru has shown me how to meet my Lord. My mind and body are filled with love and affection for my Sovereign Lord. In His Mercy, the Guru has united me with Him. I am a sacrifice to my Guru, O my Sovereign Lord; I surrender my soul to the True Guru. When the Guru is totally pleased, O servant Nanak, he unites the soul with the Lord, the Sovereign Lord

Hukamnama Sahib Oct 29,2021

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ 

ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾਰਹਾਉ

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ

ਹੇ ਪ੍ਰਭੂ! ਮੇਹਰ ਕਰਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ

ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ

ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ

ਹੇ ਪ੍ਰਭੂ! ਤੇਰਾ ਦਾਸਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ 

ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ

ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ

ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ

ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ੧੦

ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ੧੧

ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ੧੨

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ 

ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ੧੩

ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ੧੪

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ੧੫

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ੧੬

ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ੧੭

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ੧੮

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥

ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ੧੯

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ੨੦

ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ੨੧

ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ੨੨

ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ੨੩

ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ੨੪

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ 

ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ੨੫

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ੨੬

ਪਾਲਾ ਹੋਵੇ, ਕੱਕਰ ਪਏਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ੨੭

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ੨੮

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ੨੯

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ੩੦

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ੩੧

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ੩੨

RAAG SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lord’s Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lord’s Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 || Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 || You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Guru’s greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Guru’s Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Guru’s Feet in adoration; have Mercy upon me, O my Lord and Master. || 30 || The Guru is Nanak’s body and soul; meeting the Guru, he is satisfied and satiated. || 31 || Nanak’s God is perfectly permeating and all-pervading. Here and there and everywhere, the Lord of the Universe. || 32 || 1 ||

Hukamnama Sahib Oct 28,2021

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Audio Gurbani at Spotify